ਟੀਮ ਨੇ ਨਿਗਮ ਦੀ ਜਗਾ ਤੇ ਸਮਾਨ ਲਗਾਨ ਵਾਲੇ ਦੁਕਾਨਦਾਰਾਂ ਦੇ ਸਮਾਨ ਨੂੰ ਕਬਜ਼ੇ ਵਿੱਚ ਲੈ ਕੇ ਕੱਟੇ 6 ਚਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਮੁਹਿਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਸੁਪਰਿੰਡੇਂਟ ਸਵਾਮੀ ਸਿੰਘ ਦੀ ਅਗਵਾਈ ਹੇਠ ਤਹਿਬਜਾਰੀ ਟੀਮ ਜਿਸ ਵਿੱਚ ਇੰਸਪੈਕਟਰ ਸੰਜੀਵ ਅਰੋੜਾ, ਅਮਿਤ ਮਰਵਾਹਾ, ਗਣੇਸ਼ ਸੂਦ, ਬਲਵਿੰਦਰ ਗਾਂਧੀ, ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ।

Advertisements

ਉਹਨਾਂ ਨੇ ਸ਼ਹਿਰ ਦੇ ਵੱਖ—ਵੱਖ ਬਜ਼ਾਰਾਂ ਬੱਸੀ ਖਵਾਜੂ, ਜਲੰਧਰ ਰੋਡ, ਬੱਸ ਸਟੈਂਡ, ਗਊਸ਼ਾਲਾ ਬਜਾਰ ਅਤੇ ਚੋਅ ਬੰਨ ਰੋਡ ਦੇ ਆਲੇ ਦੂਆਲੇ ਦੁਕਾਨਦਾਰਾਂ ਵੱਲੋਂ ਨਗਰ ਨਿਗਮ ਦੀ ਜਗਾ ਤੇ ਲਗਾਏ ਗਏ ਸਮਾਨ ਨੂੰ ਕਬਜੇ ਵਿੱਚ ਲਿਆ ਅਤੇ 6 ਚਲਾਨ ਕੱਟੇ। ਉਹਨਾਂ ਦੁਕਾਨਦਾਰਾਂ ਨੂੰੰ ਹਦਾਇਤ ਕੀਤੀ ਕਿ ਉਹ ਤਿਉਹਾਰਾਂ ਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਟਰੈਫਿਕ ਸੱਮਸਿਆ ਦੇ ਹਲ ਲਈ ਆਪਣਾ ਯੋਗਦਾਨ ਪਾਉਣ ਅਤੇ ਦੁਕਾਨਾਂ ਦਾ ਸਮਾਨ ਦੁਕਾਨਾਂ ਦੇ ਅੰਦਰ ਹੀ ਲਗਾਊਣ। ਉਹਨਾ ਦੱਸਿਆ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰਖੱਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

ਇਸ ਮੌਕੇ ਤੇ ਤਹਿਬਜਾਰੀ ਟੀਮ ਨੇ ਸ਼ਹਿਰ ਦੀਆਂ ਵੱਖ—ਵੱਖ ਦੁਕਾਨਾਂ ਤੋਂ ਲਗਭਗ 40 ਕਿਲੋ ਦੇ ਕਰੀਬ ਪਾਬੰਦੀਸ਼ੁਦਾ ਲਿਫਾਫੇ ਵੀ ਕਬਜੇ ਵਿੱਚ ਲਏ। ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਤਹਿਬਜਾਰੀ ਟੀਮ ਵੱਲੋਂ ਰੋਜਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here