Saturday, October 24, 2026
Home Hoshiarpur ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 31 ਅਕਤੂਬਰ ਨੂੰ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 31 ਅਕਤੂਬਰ ਨੂੰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 31 ਅਕਤੂਬਰ ਨੂੰ ਸਵੇਰੇ 10:30 ਵਜੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਾਈਵੇਟ ਕੰਪਨੀਆਂ ਏ-1 ਟੈਕਨਾਲੋਜੀ, ਵਰਮਾ ਹੰਡਾਈ ਹੁਸ਼ਿਆਰਪੁਰ ਅਤੇ ਵੀ-ਟੈਕ ਕੰਪਿਊਟਰ ਵਲੋਂ ਹਿੱਸਾ ਲਿਆ ਜਾ ਰਿਹਾ ਹੈ।

Advertisements

ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉਤਪਤੀ ਅਤੇ ਟ੍ਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 12ਵੀਂ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਨੌਜਵਾਨਾਂ ਦੀ ਇੰਟਰਵਿਊ ਲਈ ਜਾਵੇਗੀ। ਉਹਨਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਲੋਂ ਆਪਣਾ ਬਾਇਓਡਾਟਾ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਨਾਲ ਲੈ ਕੇ ਆਉਣਾ ਜ਼ਰੂਰੀ ਹੈ।

LEAVE A REPLY

Please enter your comment!
Please enter your name here