ਸ਼ਹਿਰ ਨੂੰ ਪਲਾਸਟਿਕ ਮੁਕਤ ਬਨਾਉਣ ਲਈ ਨਿਗਮ ਵੱਲੋਂ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਨੂੰ ਪਲਾਸਟਿਕ ਫ੍ਰੀ ਜ਼ੋਨ ਬਨਾਉਣ ਲਈ 1 ਨਵੰਬਰ ਤੋਂ 15 ਨਵੰਰਬ ਤੱਕ ਵਿਸ਼ੇਸ਼ ਪ੍ਰੋਗਰਾਮ ਉਲਿਕਿਆ ਗਿਆ ਹੈ।

Advertisements

ਜਿਸਦੇ ਤਹਿਤ ਨਗਰ ਨਿਗਮ ਦੇ ਵਿਸ਼ੇਸ਼ ਸਟਾਫ਼ ਵੱਲੋਂ ਸਕੂਲਾਂ, ਕਾਲਜਾਂ, ਹਸਪਤਾਲਾਂ, ਧਾਰਮਿਕ-ਸਥਾਨਾਂ, ਹੋਟਲ, ਰੈਸਟੋਰੈਂਟ, ਸਬਜ਼ੀ ਮੰਡੀਆਂ ਦੀਆਂ ਅਸੋਸਿਏਸ਼ਨਾਂ, ਮਾਰਕਿਟ ਕਮੇਟੀ ਅਸੋਸਿਏਸ਼ਨ ਦੇ ਪ੍ਰਧਾਨ, ਵੱਖ-ਵੱਖ ਐਨ.ਜੀ.ਓ, ਸਮਾਜ ਸੇਵਕਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ ਮੀਟਿੰਗ ਕਰਕੇ ਉਹਨਾਂ ਨੂੰ ਸ਼ਹਿਰ ਵਿੱਚ ਪਲਾਸਟਿਕ ਲਿਫ਼ਾਫ਼ਿਆਂ/ਕੈਰੀ ਬੈਗ ਦੀ ਰੋਕਥਾਮ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਨੂੰ ਪਲਾਸਟਿਕ ਫ਼੍ਰੀ ਜ਼ੋਨ ਬਨਾਇਆ ਜਾ ਸਕੇ।

ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁਸ਼ਿਆਰਪੁਰ ਸ਼ਹਿਰ ਨੂੰ ਪਲਾਸਟਿਕ ਫ਼੍ਰੀ ਜ਼ੋਨ ਬਨਾਉਣ ਲਈ ਆਪਣਾ ਯੋਗਦਾਨ ਪਾਉਣ ਅਤੇ ਨਗਰ ਨਿਗਮ ਨੂੰ ਸਹਿਯੋਗ ਦੇਣ।

LEAVE A REPLY

Please enter your comment!
Please enter your name here