ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ 10 ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਵੱਖ-ਵੱਖ 10 ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਅਨੁਸਾਰ ਉਹਨਾਂ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਕੀਤੇ ਗਏ ਹੁਕਮ ਵਿੱਚ ਉਹਨਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

Advertisements

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲੇ ਵਿੱਚ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਜਿਲੇ ਵਿੱਚ ਕੋਈ ਵੀ ਪੁਰਸ਼ ਜਾਂ ਇਸਤਰੀ ਮੂੰਹ ਢੱਕ ਕੇ ਦੋਪਹੀਆ ਵਾਹਨ ਨਹੀਂ ਚਲਾ ਸਕੇਗਾ। ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕਾਂ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।

ਉਕਤ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ‘ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

ਉਕਤ ਤੋਂ ਇਲਾਵਾ ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਜ਼ਿਲਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ‘ਤੇ ਲਾਗੂ ਨਹੀਂ ਹੋਵੇਗੀ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ•ੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ  ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਰਾਹੀਂ ਜਿਨ•ਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਜ਼ਿਲਾ ਮੈਜਿਸਟਰੇਟ ਈਸ਼ਾ ਕਾਲੀਆ ਵਲੋਂ ਜਿਲਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪਾਬੰਦੀ ਲਗਾਈ ਹੈ ਕਿ ਜ਼ਿਲੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ‘ਤੇ ਕਿਸੇ ਵੀ ਤਰਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ।

ਜ਼ਿਲਾ ਮੈਜਿਸਟਰੇਟ ਨੇ ਇਹ ਵੀ ਪਾਬੰਦੀ ਲਗਾਈ ਹੈ ਕਿ ਜ਼ਿਲਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ।

ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਜ਼ਿਲੇ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਇਹ 10 ਹੁਕਮ 23 ਦਸੰਬਰ 2019 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here