ਵਾਰਡ ਨੰ: 50 ਦੇ ਨਿਵਾਸੀਆਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾਂ ਸਬੰਧੀ ਹਾਸਿਲ ਕੀਤੀ ਜਾਣਕਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਵਾਰਡ ਨੰ: 50 ਵਿਖੇ ਕੌਂਸਲਰ ਸੁਰੇਖਾ ਬਰਜਾਤਾ ਦੀ ਅਗਵਾਈ ਵਿਚ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਮੌਕੇ ਨਗਰ ਨਿਗਮ ਦੇ ਇੰਸਪੈਕਟਰ ਸੰਜੀਵ ਅਰੋੜਾ ਨੇ ਵਾਰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਆਵਾਸ ਯੋਜਨਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਆਪਣੇ ਵਾਰਡ ਦੇ ਕੌਂਸਲਰ ਸੁਰੇਖਾ ਬਰਜਾਤਾ ਨਾਲ ਸੰਪਰਕ ਕਰਨ।

Advertisements

ਇਸ ਮੌਕੇ ਤੇ ਸੀ.ਐਫ ਜ਼ਸਵਿੰਦਰ ਕੌਰ ਅਤੇ ਮੀਨਾ ਕੁਮਾਰੀ ਨੇ ਵਾਰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਰਕਾਰ ਵਲੋਂ ਪਾਬੰਧੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਿਚ ਸਹਿਯੋਗ ਦੇਣ। ਇਸ ਮੌਕੇ ਤੇ ਡਾ: ਪ੍ਰਵੀਨ ਕੁਮਾਰ ਨੇ ਵੀ ਵਾਰਡ ਵਾਸੀਆਂ ਨੂੰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ ਉਹਨਾਂ ਕਿਹਾ ਕਿ ਕੇਵਲ ਪ੍ਰਦੂਸ਼ਣ ਰਹਿਤ ਲਿਫਾਫਿਆਂ ਦੀ ਵਰਤੋਂ ਕੀਤੀ ਜਾਵੇ।

LEAVE A REPLY

Please enter your comment!
Please enter your name here