ਪਲਾਸਿਟਕ ਫ੍ਰੀ ਹੁਸ਼ਿਆਰਪੁਰ ਬਣਾਉਣ ਲਈ ਦੁਕਾਨਦਾਰਾਂ ਨੂੰ ਕੀਤਾ ਗਿਆ ਜਾਗਰੂਕ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਪਲਾਸਟਿਕ ਮੁੱਕਤ ਹੁਸ਼ਿਆਰਪੁਰ ਬਣਾਉਣ ਦੀ ਮੁਹਿੰਮ ਤਹਿਤ ਅੱਜ ਜਲੰਧਰ ਰੋਡ ਸਿਵਿਲ ਹਸਪਤਾਲ ਦੇ ਨਜਦੀਕ ਦੁਕਾਨਦਾਰਾਂ ਨੂੰ ਪਲਾਸਟਿਕ ਲਿਫਾਫਿਆਂ ਦੀ ਵਰਤੋ ਨਾ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਮਾਰੋਸਹ ਦਾ ਆਯੋਜਨ ਕੀਤਾ ਗਿਆ। ਜਿਸ ਵਿੰਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਸੱਕਤਰ ਅਮਰਦੀਪ ਸਿੰਘ ਗਿੱਲ ਅਤੇ ਇੰਸਪੈਕਟਰ ਸੰਜੀਵ ਅਰੋੜਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

Advertisements

ਇਸ ਮੌਕੇ ਤੇ ਦੁਕਾਨਦਾਰਾਂ ਦੇ ਭਾਰੀ ਇਕਠ ਨੂੰ ਪਾਬੰਧੀ ਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਘਰਾਂ ਵਿਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਇਕੱਠਾ ਕਰਨ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਤੇ ਉਹਨਾਂ ਨੇ ਸਮੂਹ ਦੁਕਾਨਦਾਰਾਂ ਨੂੰ ਸੌਂਹ ਵੀ ਚੁਕਾਈ। ਸਮੂਹ ਦੁਕਾਨਦਾਰਾਂ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਊਣ ਲਈ ਚਲਾਈ ਜਾ ਰਹੀ ਮੁਹਿਮ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ।

ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਸੁਮੇਸ਼ ਕੁਮਾਰ, ਜ਼ੋਗਿੰਦਰ ਸਿੰਘ, ਪਰਮਿੰਦਰ ਸਿੰਘ, ਬਲਬੀਰ ਸਿੰਘ, ਬਿਟੂ, ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਜਲੰਧਰ ਰੋਡ ਦੇ ਸਮੂਹ ਦੁਕਾਨਦਾਰ ਵੱਡੀ ਗਿਣਤੀ ਵਿੱਚ ਹਾਜਰ ਸਨ।

LEAVE A REPLY

Please enter your comment!
Please enter your name here