ਫਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਕਰਨ ਸਬੰਧੀ ਡਾ. ਸਤੁੰਤਰ ਨੇ ਦਿੱਤੀ ਜਾਣਕਾਰੀ

ਮਾਹਿਲਪੁਰ (ਦ ਸਟੈਲਰ ਨਿਊਜ਼)। ਬਲਾਕ ਮਾਹਿਲਪੁਰ ਅਤੇ ਗੜਸ਼ੰਕਰ ਦੇ ਵੱਖ-ਵੱਖ ਪਿੰਡਾਂ ਵਿੱਚ ਫਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਕਰਨ ਸਬੰਧੀ ਜਾਣਕਾਰੀ ਦੇਣ ਲਈ ਡਾ. ਸਤੁੰਤਰ ਕੁਮਾਰ ਐਰੀ ਵੱਲੋ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਪਰਾਲੀ ਨੂੰ ਨਾ ਸਾੜਨ ਸਬੰਧੀ ਸਖਤ ਹਦਾਇਤਾਂ ਦਾ ਪਾਲਨ ਕਰਨ ਬਾਰੇ ਦੱਸਿਆਂ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ, ਤਾ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਤੇ ਜੁਰਮਾਨਾ ਕੀਤਾ ਜਾਵੇਗਾ।

Advertisements

ਇਸ ਮੌਕੇ ਪਿੰਡ ਟੋਡਰਪੁਰ ਵਿਖੇ ਹੈਪੀ ਸੀਡਰ ਨਾਲ ਬੀਜੀ ਜਾ ਰਹੀ ਕਣਕ ਦਾ ਨਿਰੀਖਣ ਕੀਤਾ ਗਿਆ। ਡਾ. ਐਰੀ ਵੱਲੋ ਪਿੰਡ ਟੋਡਰਪੁਰ ਦੇ ਕਿਸਾਨ ਸੰਦੀਪ ਸਿੰਘ ਅਤੇ ਪਿੰਡ ਦੇ ਹੋਰ ਕਿਸਾਨਾਂ, ਜਿਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧ ਕੀਤਾ, ਉਨਾਂ ਨੂੰ ਇਸ ਕੰਮ ਦੀ ਬਦੌਲਤ ਵਧਾਈ ਦਿੱਤੀ ਗਈ। ਇਸ ਮੌਕੇ ਡਾ. ਵਿਨੈ ਕੁਮਾਰ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਨੇ ਪਰਾਲੀ ਦੀ ਸਾਂਭ – ਸੰਭਾਲ ਕਰਨ ਵਾਲੀ ਸਰਕਾਰ ਵੱਲੋ ਸਬਸਿਡੀ ਅਧੀਨ ਦਿੱਤੀ ਜਾ ਰਹੀ ਮਸ਼ੀਨਰੀ ਬਾਰੇ ਵਿਸਥਾਰਪੂਪਵਕ ਦੱਸਿਆਂ।

ਇਸ ਮੌਕੇ ਡਾ. ਭੁਪਿੰਦਰ ਸਿੰਘ ਖੇਤੀਬਾੜੀ ਅਫਸਰ ਮਾਹਿਲਪੁਰ, ਡਾ. ਜਸਵੀਰ ਸਿੰਘ ਢੀਡਸਾ, ਡਾ. ਹਰਪ੍ਰੀਤ ਸਿੰਘ ਮਾਹਿਲਪੁਰ, ਸੰਦੀਪ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਗ ਨਾਜ਼ਰ ਸਿੰਘ, ਅਵਤਾਰ ਸਿੰਘ, ਮਨੋਹਰ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਗੁਰਦੀਪ ਸਿੰਘ, ਜੋਗਾ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ, ਮੈਨੇਜਰ ਸੋਹਣ ਸਿੰਘ ਆਦਿ ਹਾਜ਼ਰ ਸਨ।  

LEAVE A REPLY

Please enter your comment!
Please enter your name here