550 ਸਾਲਾਂ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਨਗਰ ਕੀਰਤਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੁਰੂਦਾਰਾ ਸ਼੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਹਰਜਿੰਦਰ ਸਿੰਘ ਵਿਰਦੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 550 ਸਾਲਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਤੇ ਸ਼੍ਰੀ ਗੁਰੂ ਗ੍ਰੰਥ ਸਾਬਿਹ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਬਾਬਾ ਗੁਰਦੇਲ ਸਿੰਘ ਮੁੱਖੀ ਸਾਹਿਬਜਾਦਾ ਬਾਬਾ ਫਤਿਹ ਸਿੰਘ ਤਰਨਾ ਦਲ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਵਾਲਿਆਂ ਨੇ ਗੁਰੂ ਜੀ ਦੀਆਂ ਲਾਡਲੀਆਂ ਫੌਜਾ ਸਮੇਤ ਕੀਤੀ। ਨਗਰ ਕੀਤਰਨ ਦੀ ਸ਼ੁਰੂਆਤ ਬੈਂਡ ਵਾਜਿਆਂ ਦੀ ਗੂੰਜ ਨਾਲ ਹੋਈ।

Advertisements

ਸਾਬਿਹਜਾਦਾ ਬਾਬਾ ਫਤਿਹ ਸਿੰਘ ਜੀ ਗੱਤਕਾ ਅਖਾੜਾ ਸਪੋਰਟਸ ਕੱਲਬ ਹੁਸ਼ਿਆਰਪੁਰ ਨੇ ਸੰਗਤਾਂ ਨੂੰ ਗੱਤਕੇ ਦੇ ਜੋਹਰ ਦਿਖਾਏ। ਇਸ ਮੌਕੇ ਭਾਈ ਪਰਮਜੀਤ ਸਿੰਘ ਹੁਸ਼ਿਆਰਪੁਰ ਵਾਲੇ, ਬੀਬੀ ਅਮਨਦੀਪ ਕੌਰ ਰਵੀਦਾਸ ਨਗਰ ਵਾਲੇ, ਬੀਬੀ ਬਲਜਿੰਦਰ ਕੌਰ ਅਜੀਤ ਨਗਰ ਅਸਲਾਮਾਬਾਦ ਨੇ ਗੁਰੂਬਾਣੀ ਕੀਤਰਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਵੱਖ-ਵੱਖ ਮੁਹਲਿਆਂ ਵਲੋਂ ਗੁਰੂ ਸਾਹਿਬਾਨ ਦੇ ਪੰਜ ਪਿਆਰਿਆਂ ਨੂੰ ਸਿਰੋਪਾ ਪਾ ਕੇ ਅਤੇ ਗੁਰੂਗ੍ਰੰਥ ਸਾਹਿਬ ਤੇ ਰੁਮਾਲਾ ਸਾਹਿਬ ਆਦਿ ਭੇਂਟ ਕਰ ਕੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਸੰਸਥਾਵਾਂ ਵਲੋਂ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ ਸੀ। ਅੰਤ ਵਿੱਚ ਗੁਰੂਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਹਰਜਿੰਦਰ ਸਿੰਘ ਵਿਰਦੀ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਤੇ ਜੋਗਿੰਦਰ ਸਿੰਘ, ਬਲਵੰਤ ਸਿੰਘ, ਅਜੀਤ ਸਿੰਘ ਝਿੱਕਾ, ਸਤਨਾਮ ਸਿੰਘ ਸੈਣੀ, ਭਾਈ ਚਡਤ ਸਿੰਘ ਜੀ ਹਜੂਰੀ ਗ੍ਰੰਥੀ ਗੁਰੂਦੁਆਰਾ ਸਾਹਿਬ ,ਡਾ. ਪਰਮਜੀਤ ਸਿੰਘ, ਬਲਜੀਤ ਸਿੰਘ, ਗੁਲਜੀਤ ਸਿੰਘ, ਰਜਵੰਤ ਸਿੰਘ, ਚੋਧਰੀ ਮੁੱਖੀ ਰਾਮ ਪ੍ਰਧਾਨ ਰਵੀਦਾਸ ਸਭਾ ਮੰਦਰ ਅਸਲਾਮਾਬਾਦ, ਮਨਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਸੀਤਲ ਸਿੰਘ, ਸਿਮਰਨ ਸਿੰਘ, ਬੀਬੀ ਨਛੱਤਰ ਕੌਰ, ਪਰਮਜੀਤ ਕੌਰ, ਹਰਭਜਨ ਕੌਰ, ਰਣਜੀਤ ਕੌਰ, ਬਲਵਿੰਦਰ ਕੌਰ, ਹਰਬੰਸ ਕੌਰ, ਮਨਜੀਤ ਕੌਰ, ਰਸ਼ਪਾਲ ਕੌਰ, ਬਲਜੀਤ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ ਅਤੇ ਭਾਰੀ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜਰੀ ਭਰੀ ਅਤੇ ਸ਼ਾਮ 7 ਵਜੇ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਵਿਖੇ ਵਿਸ਼ਰਾਮਤ ਹੋਈ।

LEAVE A REPLY

Please enter your comment!
Please enter your name here