ਪਲਾਸਟਿਕ ਮੁਕਤ ਹੁਸ਼ਿਆਰਪੁਰ ਬਣਾਉਣ ਲਈ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੂੰ ਕੀਤਾ ਗਿਆ ਜਾਗਰੂਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ, ਹੁਸ਼ਿਆਰਪੁਰ ਨੂੰ ਪਲਾਸਟਿਕ ਮੁੱਕਤ ਬਣਾਉਣ ਲਈ ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਅਗੁਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਫਗਵਾੜਾ ਰੋਡ, ਸਬਜ਼ੀ ਮੰਡੀ ਵਿਖੇ ਸੱਕਤਰ ਅਮਰਦੀਪ ਸਿੰਘ ਗਿੱਲ ਦੀ ਅਗੁਵਾਈ ਵਿੱਚ ਆੜਤੀ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਮਾਰੋਹ ਦਾ ਆਯੋਜਨ ਕੀਤਾ ਗਿਆ। ਨਗਰ ਨਿਗਮ ਦੇ ਸੁਪਰਡੈਂਟ ਸੁਆਮੀ ਸਿੰਘ ਅਤੇ ਇੰਸਪੈਕਟਰ ਸੰਜੀਵ ਅਰੋੜਾ ਵੀ ਉਹਨਾਂ ਨਾਲ ਸਨ।
ਇਸ ਮੌਕੇ ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੱਕਤਰ ਅਮਰਦੀਪ ਸਿੰਘ ਗਿੱਲ ਨੇ ਸ਼ਹਿਰ ਵਿੱਚ ਵੱੱਧ ਰਹੇ ਪ੍ਰਦੂਸ਼ਨ ਨੂੱ ਰੋਕਣ ਲਈ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਅਤੇ ਕਪੜੇ ਦੇ ਥੈਲੇ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਇਸ ਤਰਾਂ ਨਹੀਂ ਕਰਾਂਗੇ ਤਾਂ ਆਉਣ ਵਾਲੇ ਸਮੇਂ ਵਿੱਚ ਪਾਣੀ, ਹਵਾ ਅਤੇ ਮਿੱਟੀ ਜਿਆਦਾ ਪ੍ਰਦੂਸ਼ਤ ਹੋ ਜਾਣ ਨਾਲ ਸਾਹ ਲੈਣਾ ਅਤੇ ਖੇਤਾਂ ਵਿੱਚ ਅਨਾਜ ਪੈਦਾ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ।
ਸੁਪਰਡੈਂਟ ਸੁਆਮੀ ਸਿੰਘ ਅਤੇ ਇੰਸਪੈਕਟਰ ਸੰਜੀਵ ਅਰੋੜਾ ਨੇ ਇਸ ਮੌਕੇ ਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾਲ ਹੋ ਰਹੇ ਪ੍ਰਦੂਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਸ ਤਰਾਂ ਦਾ ਜ਼ਹਿਰ ਹੈ, ਜੋ ਹਰ ਵਿਅਕਤੀ ਨੂੰ ਖੋਖਲਾ ਕਰ ਰਿਹਾ ਹੈ। ਉਹਨਾਂ ਦੱਸਿਆ ਕਿ ਕੋਈ ਵੀ ਖਾਣ-ਪੀਣ ਵਾਲੀ ਵਸਤੂ ਪਲਾਸਟਿਕ ਲਿਫ਼ਾਫ਼ੇ ਵਿੱਚ ਨਾ ਲਈ ਜਾਵੇ।
ਕਿਉਂ ਕਿ ਇਸ ਨਾਲ ਪਲਾਸਟਿਕ ਲਿਫ਼ਾਫ਼ੇ ਦੇ ਮਾੜੇ ਕੈਮੀਕਲ ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲ ਜਾਂਦੇ ਹਨ, ਜਿਸ ਨਾਲ ਗੰਭੀਰ ਬੀਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਤੇ ਨਗਰ ਨਿਗਮ ਵੱਲੋਂ ਸੀ.ਐਫ਼ ਜਸਵਿੰਦਰ ਕੌਰ ਅਤੇ ਮੀਨਾ ਕੁਮਾਰੀ ਨੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਅਤੇ ਘਰਾਂ ਵਿਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ—ਅਲੱਗ ਇਕੱਠਾ ਕਰਨ ਸਬੰਧੀ ਪ੍ਰੇਰਿਤ ਕੀਤਾ।
Ýਇਸ ਮੌਕੇ ਤੇ ਪ੍ਰਧਾਨ ਸਬਜ਼ੀ ਮੰਡੀ, ਕੁਲਵੰਤ ਸਿੰਘ ਪਸਰੀਚਾ ਨੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਦੁਕਾਨਦਾਰ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਪਲਾਸਟਿਕ-ਮੁਕਤ ਬਨਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਤੇ ਇੰਸਪੈਕਟਰ ਜਸਬੀਰ ਸਿੰਘ, ਤਰਸੇਮ ਮੋਦਗਿੱਲ, ਰਾਜਕੁਮਾਰ ਮਲਿਕ, ਕੁਲਵਿੰਦਰ ਸਿੰਘ ਸਚਦੇਵਾ, ਸਬਜ਼ੀ ਮੰਡੀ ਦੇ ਆੜਤੀ ਅਤੇ ਦੁਕਾਨਦਾਰ ਵੱਡੀ ਗਿਣਤੀ ਵਿੱਚ ਹਾਜਰ ਸਨ।

1 COMMENT

LEAVE A REPLY

Please enter your comment!
Please enter your name here