Saturday, October 17, 2026
Home Hoshiarpur ਘਰਾਂ ਦੇ ਕਚਰੇ ਤੇ ਪਲਾਸਟਿਕ ਨੂੰ ਅੱਗ ਲਗਾਉਣ ਵਾਲੇ ਸ਼ਹਿਰ ਵਾਸੀਆਂ ਨੂੰ...

ਘਰਾਂ ਦੇ ਕਚਰੇ ਤੇ ਪਲਾਸਟਿਕ ਨੂੰ ਅੱਗ ਲਗਾਉਣ ਵਾਲੇ ਸ਼ਹਿਰ ਵਾਸੀਆਂ ਨੂੰ ਕੀਤਾ ਜਾਵੇਗਾ ਜੁਰਮਾਨਾ: ਨਿਗਮ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਸ਼ਹਿਰ ਵਾਸੀਆਂ ਵੱਲੋਂ ਆਪਣੇ ਘਰਾਂ ਦੇ ਕਚਰੇ ਅਤੇ ਪਲਾਸਟਿਕ ਵੇਸਟ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜੋਕਿ ਪ੍ਰਦੂਸ਼ਨ ਐਕਟ ਦੀ ਊਲੰਘਣਾ ਹੈ।

Advertisements

ਉਹਨਾਂ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਕੱਚਰੇ ਯਾ ਪਲਾਸਟਿਕ ਵੇਸਟ ਨੂੰ ਅੱਗ ਨਾਂ ਲਗਾਈ ਜਾਵੇ ਕਿਉਂਕਿ ਇਸ ਨਾਲ ਪੈਦਾ ਹੋਏ ਧੂਏ ਰਾਂਹੀ ਅਨੇਕਾਂ ਬਿਮਾਰੀਆਂ ਫੈਲਣ ਦਾ ਖਤਰਾ ਰਹਿੰਦਾ ਹੈ ਅਤੇ ਸਾਹ ਲੈਣ ਵਿੱਚ ਵੀ ਮੁਸ਼ਕਲ ਆਊਂਦੀ ਹੈ। ਇਸ ਪ੍ਰਦੂਸ਼ਨ ਨੂੰ ਰੋਕਣ ਲਈ ਨਗਰ ਨਿਗਮ ਵਲੋਂ ਕਰਮਚਾਰੀਆਂ/ ਅਧੀਕਾਰੀਆਂ ਦੀ ਟੀਮ ਬਣਾਕੇ ਚੈਕਿੰਗ ਕੀਤੀ ਜਾਵੇਗੀ ਅਤੇ ਕੱਚਰੇ ਅਤੇ ਪਲਾਸਟਿਕ ਵੇਸਟ ਨੂੰ ਅੱਗ ਲਗਾਊਣ ਵਾਲੇ ਲੋਕਾਂ ਨੂੰ 5000 ਰੁਪਏ ਤੋਂ ਲੈਕੇ 25000 ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ।

ਉਹਨਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ  ਸ਼ਹਿਰ ਦੇ ਵਾਤਾਵਰਣ ਨੂੰ ਪ੍ਰਦੂਸ਼ਨ ਰਹਿਤ ਬਣਾਏ ਰਖੱਣ ਲਈ ਕਿਸੇ ਵੀ ਕਿਸਮ ਦੇ ਵੇਸਟ ਨੂੰ ਅੱਗ ਨਾ ਲਗਾਈ ਜਾਵੇ ਤਾਂ ਜ਼ੋ ਸ਼ਹਿਰ ਦਾ ਵਾਤਾਵਰਣ ਸਾਫ ਸੁਥਰਾ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here