Friday, October 23, 2026
Home Hoshiarpur ਚੈਕਿੰਗ ਦੌਰਾਨ ਨਜਾਇਜ ਤੌਰ ਤੇ ਪਾਏ ਗਏ ਸੀਵਰੇਜ਼ ਕੁਨੈਕਸ਼ਨਾਂ ਦੇ ਮਾਲਕਾਂ ਨੂੰ...

ਚੈਕਿੰਗ ਦੌਰਾਨ ਨਜਾਇਜ ਤੌਰ ਤੇ ਪਾਏ ਗਏ ਸੀਵਰੇਜ਼ ਕੁਨੈਕਸ਼ਨਾਂ ਦੇ ਮਾਲਕਾਂ ਨੂੰ ਕੀਤੇ ਜਾਣਗੇ ਜੁਰਮਾਨੇ: ਕਮਿਸ਼ਨਰ ਬਲਬੀਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਨਗਰ ਨਿਗਮ ਦੀ ਹਦੂਦ ਅੰਦਰ ਸ਼ਹਿਰ ਵਾਸੀਆਂ ਵੱਲੋਂ ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਆਪਣੇ ਪਧੱਰ ਤੇ ਨਜਾਇਜ ਤੌਰ ਤੇ ਲਗਾਏ ਹੋਏ ਹਨ।

Advertisements

ਉਹਨਾਂ ਕਿਹਾ ਕਿ ਸ਼ਹਿਰ ਵਾਸੀ ਨਜਾਇਜ ਤੌਰ ਤੇ ਲੱਗੇ ਆਪਣੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੁਨੈਕਸ਼ਨ ਨਗਰ ਨਿਗਮ ਦੇ ਦਫਤਰ ਵਿੱਚ ਆ ਕੇ ਤੁਰੰਤ ਰੈਗੂਲਰ ਕਰਵਾਊਣ। ਉਹਨਾਂ ਦੱਸਿਆ ਕਿ ਨਗਰ ਨਿਗਮ ਦੀਆਂ ਵੱਖ—ਵੱਖ ਟੀਮਾਂ ਵੱਲੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੁਨੈਕਸ਼ਨਾਂ ਦੀ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ। ਨਜਾਇਜ ਤੌਰ ਤੇ ਪਾਏ ਗਏ ਕੁਨੈਕਸ਼ਨਾਂ ਦੇ ਮਾਲਕਾਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

ਉਹਨਾਂ ਦੱਸਿਆ ਕਿ ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਲੈਣ ਸਬੰਧੀ ਜਾਣਕਾਰੀ ਲੈਣ ਲਈ ਨਗਰ ਨਿਗਮ ਦੇ ਦਫਤਰ ਦੇ ਕਮਰਾ ਨੰ-1 ਵਿੱਚ ਸੰਪਰਕ ਕੀਤਾ ਜਾਵੇ ਜਾ ਫੋਨ ਨੰ: 220322 ਤੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here