ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਲਗਾਇਆ ਵਿਸ਼ੇਸ਼ ਸੈਮੀਨਾਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸੀ.ਜੇ.ਐਮ-ਕਮ- ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ-2012 ਸਬੰਧੀ ਵਿਸ਼ੇਸ਼ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸੰਗਠਿਤ ਬਾਲ ਸੁਰੱਖਿਆ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਅਨਾਥ, ਬੇਸਹਾਰਾ ਅਤੇ ਲੋੜਵੰਦ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਜ਼ਿਲਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਦੁਆਰਾ ਸਪੋਂਸਰਸ਼ਿਪ, ਫੋਸਟਰ ਕੇਅਰ, ਲੀਗਲੀ ਅਡਾਪਸ਼ਨ, ਸਰਕਾਰੀ ਹੋਮਾਂ ਵਿੱਚ ਦਾਖਲੇ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਜ਼ਿਲਾ ਪੱਧਰੀ ਟਾਸਕ ਫੋਰਸ ਰਾਹੀਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਂਦੀ ਹੈ।

Advertisements

ਬਾਲ ਸੁਰੱਖਿਆ ਅਫ਼ਸਰ ਮੈਡਮ ਅੰਕਿਤਾ ਨੇ ਭਾਰਤੀ ਸੰਵਿਧਾਨ ਵਲੋਂ ਬੱਚਿਆਂ ਦੀ ਸੁਰੱਖਿਆਂ ਲਈ ਬਣਾਏ ਗਏ ਵੱਖ-ਵੱਖ ਅਧਿਕਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨੂੰ ਜਿਊਣ ਦਾ ਅਧਿਕਾਰ, ਵਿਕਾਸ ਦਾ ਅਧਿਕਾਰ, ਭਾਗੀਦਾਰੀ ਦਾ ਅਧਿਕਾਰ ਆਦਿ ਵੱਖ-ਵੱਖ ਅਧਿਕਾਰ ਦਿੱਤੇ ਗਏ ਗਏ ਹਨ, ਤਾਂ ਜੋ ਉਹਨਾਂ ਦੀ ਸੁਰੱਖਿਆਂ ਦਾ ਪੂਰਾ ਧਿਆਨ ਰੱਖਿਆ ਜਾ ਸਕੇ। ਉਹਨਾਂ ਦੱਸਿਆ ਕਿ  ਜੇਕਰ ਬੱਚਿਆਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਉਹ ਇਸ ਸਬੰਧੀ ਚਾਈਡਲ ਹੈਲਪ ਲਾਈਨ ਨੰਬਰ 1098 ‘ਤੇ ਸੰਪਰਕ ਕਰ ਸਕਦੇ ਹਨ। ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੁਖਜਿੰਦਰ ਸਿੰਘ ਨੇ ਬੱਚਿਆਂ ਨੂੰ ਬਾਲ ਸੋਸ਼ਣ ਤੋਂ ਬਚਾਉਣ ਲਈ ਬਣਾਏ ਗਏ ਪੋਕਸੋ ਐਕਟ-2012 ਬਾਰੇ ਜਾਣਕਾਰੀ ਦਿੱਤੀ। ਜੁਵੇਨਾਇਲ ਜਸਟਿਸ ਬੋਰਡ ਦੀ ਮੈਂਬਰ ਹਰਜੀਤ ਕੌਰ ਨੇ ਬਾਲ ਅਪਰਾਧਾਂ ਵਿੱਚ ਸ਼ਾਮਿਲ/ਸ਼ਿਕਾਰ ਬੱਚਿਆਂ ਦੇ ਹਿੱਤਾਂ ਦੀ ਸੁਰੱਖਿਆਂ ਲਈ ਬਣਾਏ ਗਏ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਅਸ਼ਵਨੀ ਕੁਮਾਰ ਦੱਤਾ, ਪੈਰਾ ਲੀਗਲ ਵਲੰਟੀਅਰ ਕਸਤੂਰੀ ਲਾਲ, ਸਮੂਹ ਸਟਾਫ ਤੋਂ ਇਲਾਵਾ ਬੱਚੇ ਹਾਜ਼ਰ ਸਨ।

LEAVE A REPLY

Please enter your comment!
Please enter your name here