ਨਿਗਮ ਟੀਮ ਨੇ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਵਾਲੇ 4 ਦੁਕਾਨਦਾਰਾ ਦੀ ਪ੍ਰਾਪਰਟੀ ਕੀਤੀ ਸੀਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਲਈ ਦਿੱਤੇ ਗਏ ਨੋਟਿਸਾਂ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਤੇ ਉਹਨਾਂ ਪ੍ਰਾਪਰਟੀ ਮਾਲਕਾਂ-ਕਾਬਜਕਾਰਾਂ ਦੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਵੱਲੋਂ ਕਾਰਵਾਈ ਕੀਤੀ ਗਈ।

Advertisements

ਜਿਸਦੇ ਤਹਿਤ ਸਕੱਤਰ ਅਮਰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਗਈ ਟੀਮ ਸੁਪਰੰਡਟ ਅਮਿਤ ਕੁਮਾਰ, ਇੰਸਪੈਕਟਰ ਮੁਕਲ ਕੇਸਰ, ਸੰਜੀਵ ਅਰੋੜਾ, ਕੁੱਲਵਿੰਦਰ ਕੁਮਾਰ, ਲੇਖ ਰਾਜ, ਸੰਜੀਵ ਸ਼ਰਮਾ, ਗੌਰਵ ਸ਼ਰਮਾ ਅਤੇ ਜ਼ਸਪਾਲ ਸਿੰਘ ਸ਼ਾਮਲ ਸਨ। ਉਹਨਾਂ ਵਲੋਂ ਨਈ ਅਬਾਦੀ, ਹਰਿਆਣਾ ਰੋਡ, ਜਲੰਧਰ ਰੋਡ ਵਿੱਖੇ 4 ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਤੇ ਉਹਨਾਂ ਦੀਆਂ ਦੁਕਾਨਾਂ ਨੂੰ ਸੀਲ ਕੀਤਾ ਗਿਆ।

ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਜਿਨਾਂ ਪ੍ਰਾਪਰਟੀ ਮਾਲਕਾਂ ਨੂੰ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ। ਉਹਨਾਂ ਵੱਲੋਂ ਬਣਦੀ ਰਕਮ ਜਮਾਂ ਨਾ ਕਰਵਾਉਣ ਤੇ ਉਹਨਾਂ ਦੀਆਂ ਦੁਕਾਨਾਂ-ਪ੍ਰਾਪਰਟੀ ਨੂੰ ਸੀਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here