ਗੁਰਦੁਆਰਾ ਸ਼੍ਰੀ ਟਿੱਬਾ ਸਾਹਿਬ ਵਿਖੇ ਧਾਰਮਿਕ ਸਮਾਗਮ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ ਪੀਰੀ ਸੇਵਾ ਸਿਮਰਨ ਕੱਲਬ ਹੁਸ਼ਿਆਰਪੁਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿੱਚ ਭਾਈ ਗੁਰਪ੍ਰੀਤ ਸਿੰਘ ਬਟਾਲਾ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ, ਬੀਬੀ ਕਮਲਜੀਤ ਕੌਰ ਸੈਬ, ਕਾਕਾ ਜਸਕਰਨ ਸਿੰਘ, ਕਾਕਾ ਜਸਜੀਤ ਸਿੰਘ ਪਲਾਹਾ, ਬੀਬਾ ਜਸਲੀਨ ਕੌਰ ਅਕਾਲ ਅਕੈਡਮੀ ਮੱਖਣਗੜ (ਬੜੂ ਸਾਹਿਬ) ਦੇ ਜਥੇ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।
ਇਸ ਮੌਕੇ ਜਸਵਿੰਦਰ ਸਿੰਘ ਪਰਮਾਰ ਜਨਰਲ ਸੱਕਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਣ ਫਲਸਫੇ ਅਤੇ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਬਾਲ ਕਵੀ ਕਾਕਾ ਕ੍ਰਾਂਤੀਵੀਰ ਸਿੰਘ ‘ਕੁਲਤਾਰ’, ਕਾਕਾ ਦਾਨਿਸ਼ਵੀਰ ਸਿੰਘ ‘ਕੁਲਤਾਰ’ ਤੇ ਕਾਕਾ ਅਨਮੋਲ ਸਿੰਘ ਨੇ ਕਵਿਤਾ ਰੂਪ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਸੰਗਤਾਂ ਨਾਲ ਸਾਂਝਾ ਕੀਤਾ। ਇਸ ਮੌਕੇ ਪ੍ਰਭਾਤਫੇਰੀਆਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਬੱਚਿਆਂ ਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਈ ਅਵਤਾਰ ਸਿੰਘ ਹੈੱਡਗ੍ਰੰਥੀ, ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਸਰਬਜੀਤ ਸਿੰਘ ਬਡਵਾਲ ਚੇਅਰਮੈਨ, ਗੁਰਬਚਨ ਸਿੰਘ ਚੀਮਾ, ਸਤਵੰਤ ਸਿੰਘ ਸਿਆਣ, ਮਲਕੀਤ ਸਿੰਘ ਬਬਲਾ, ਐਡਵੋਕੇਟ ਜਸਪਾਲ ਸਿੰਘ, ਗੁਰਦੇਵ ਸਿੰਘ ਮੰਡੀ ਬੋਰਡ, ਜਗਜੀਤ ਸਿੰਘ, ਸਤਪਾਲ ਸਿੰਘ ਭੋਗਲ, ਸ਼ਵਿੰਦਰ ਸਿੰਘ, ਸਤਵੰਤ ਸਿੰਘ ਸਿਆਣ, ਡਾ. ਹਰਜਿੰਦਰ ਸਿੰਘ ਓਬਰਾਏ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਗੁਰਦੀਪ ਕੌਰ, ਬੀਬੀ ਜਸਵੀਰ ਕੌਰ ਚੀਮਾ, ਬੀਬੀ ਕਮਲਜੀਤ ਕੌਰ, ਬੀਬੀ ਹਰਦੀਪ ਕੌਰ, ਬੀਬੀ ਸਤਨਾਮ ਕੌਰ, ਬੀਬਾ ਲਵਲੀਨ ਕੌਰ ਪਰਮਾਰ, ਸਰਬਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ। ਮੰਚ ਸੰਚਾਲਨ ਗੁਰਬਿੰਦਰ ਸਿੰਘ ਪਲਾਹਾ ਨੇ ਕੀਤਾ। ਜਸਵਿੰਦਰ ਸਿੰਘ ਪਰਮਾਰ ਅਤੇ ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਕਮੇਟੀ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here