ਤਹਿਬਜਾਰੀ ਟੀਮ ਨੇ ਦੁਕਾਨਦਾਰਾਂ ਵਲੋਂ ਵਰਤੇ ਜਾ ਰਹੇ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫੇ ਲਏ ਕਬਜ਼ੇ ਵਿੱਚ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਵਰਤੇ ਜਾ ਰਹੇ ਪਾਬੰਦੀਸ਼ੁਦਾ ਲਫ਼ਾਫ਼ਿਆਂ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਸੁਪਰੰਡਟ ਸਵਾਮੀ ਸਿੰਘ ਦੀ ਅਗਵਾਈ ਹੇਠ ਤਹਿਬਜ਼ਾਰੀ ਟੀਮ ਜਿਸ ਵਿੱਚ ਇੰਸਪੈਕਟਰ ਜਸਬੀਰ ਸਿੰਘ, ਅਮਿਤ ਆਦੀਆ, ਗਣੇਸ਼ ਸੂਦ, ਬਲਵਿੰਦਰ ਗਾਂਧੀ, ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਬੱਸੀ ਖਵਾਜੂ, ਜਲੰਧਰ ਰੋਡ, ਬੱਸ ਸਟੈਂਡ, ਗਊਸ਼ਾਲਾ ਬਜਾਰ ਅਤੇ ਚੋਅ ਬੰਨ ਰੋਡ ਦੇ ਆਲੇ ਦੂਆਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫੇ ਕਬਜ਼ੇ ਵਿੱਚ ਲਏ।

Advertisements

ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਤਹਿਬਜਾਰੀ ਟੀਮ ਵੱਲੋਂ ਰੋਜਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here