ਸ਼ਹਿਰ ਨੂੰ ਸਾਫ਼ ਸੁੱਥਰਾ ਬਨਾਉਣ ਲਈ ਨਿਗਮ ਟੀਮ ਨੇ ਕੀਤੀ ਸਫ਼ਾਈ ਸੇਵਕਾਂ ਨਾਲ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਨੂੰ ਸਾਫ਼ ਸੁੱਥਰਾ ਬਨਾਉਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਸੈਨਟਰੀ ਇੰਸਪੈਕਟਰ ਜਨਕ ਰਾਜ ਦੀ ਅਗੁਵਾਈ ਹੇਠ ਵਾਰਡ ਨੰ. 34 ਅਤੇ 35 ਦੇ ਸਫ਼ਾਈ ਸੇਵਕਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ—ਅਲੱਗ ਕਰਕੇ ਇਕੱਠਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।

Advertisements

ਤਾਂ ਜੋ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕੇ ਅਤੇ ਸੁੱਕਾ ਕੂੜਾ ਜਿਸ ਵਿੱਚ ਪਲਾਸਟਿਕ ਦੀਆਂ ਬੋਤਲਾਂ, ਲਿਫ਼ਾਫੇ, ਗੱਤਾ, ਕਾਗਜ਼ ਦੀ ਰੱਦੀ ਨੂੰ ਦੋਬਾਰਾ ਰੀ—ਸਾਈਕਲ ਕਰਨ ਲਈ ਭੇਜਿਆ ਜਾ ਸਕੇ ਅਤੇ ਡੰਪਿੰਗ ਪੁਆਇੰਟ ਤੇ ਕੂੜੇ ਦੀ ਮਾਤਰਾ ਨੂੰ ਘੱਟ ਕੀਤਾ ਜਾ ਸਕੇ।

ਇਸ ਮੌਕੇ ਟੀਮ ਵਲੋਂ  ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਅਤੇ ਨਗਰ ਨਿਗਮ ਨੂੰ ਸਫ਼ਾਈ ਅਭਿਆਨ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ। ਇਸ ਮੌਕੇ ਤੇ ਕੰਮਿਊਨਟੀ ਫੈਸਲਿਟੇਟਰ ਕਮ—ਪ੍ਰੋਗਰਾਮ ਕੋਆੱਡੀਨੇਟਰ ਮੀਨਾ ਕੁਮਾਰੀ, ਜਸਵਿੰਦਰ ਕੌਰ, ਸਫ਼ਾਈ ਸੇਵਕਾਂ ਦੇ ਸੁਪਰਵਾਈਜ਼ਰ ਜੈ ਗੋਪਾਲ ਅਤੇ ਸਫ਼ਾਈ ਸੇਵਕ ਹਾਜਰ ਸਨ।

LEAVE A REPLY

Please enter your comment!
Please enter your name here