ਠੱਕਰਵਾਲ ਵਿਖੇ ਨਗਰ ਕੀਰਤਨ 23 ਨਵੰਬਰ ਨੂੰ

logo latest

ਮਾਹਿਲਪੁਰ (ਦ ਸਟੈਲਰ ਨਿਊਜ਼)। ਗੁਰਦੁਆਰਾ ਸਿੰਘ ਸਭਾ ਠੱਕਰਵਾਲ ਸਮੂਹ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 23 ਨਵੰਬਰ ਦਿਨ ਸ਼ਨੀਵਾਰ ਸਜਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਮੰਜ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਏ ਜਾਣਗੇ।

Advertisements

ਜੋ ਠੱਕਰਵਾਲ, ਮੋਜੋਮਜ਼ਾਰਾ ਦੀ ਪ੍ਰਕਰਮਾ ਕਰਦਾ ਹੋਇਆ ਗੁਰਦਵਾਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਹਨਾਂ  ਦੱਸਿਆ ਕਿ 24 ਨਵੰਬਰ ਦਿਨ ਐਤਵਾਰ ਨੂੰ ਗੁਰਦਵਾਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ ਸੰਗਤ ਨੂੰ ਨਿਹਾਲ ਕਰਨਗੇ।ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।

LEAVE A REPLY

Please enter your comment!
Please enter your name here