ਕਮਿਸ਼ਨਰ ਨੇ ਸਵੱਛਤਾ ਸਰਵੇਖਣ ਦੇ ਸਬੰਧ ਵਿੱਚ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇਦਿਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਡਾ. ਬੀ ਆਰ ਅੰਬੇਦਕਰ ਮੀਟਿੰਗ ਹਾਲ ਵਿੱਖੇ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਦੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਲਈ ਸਵੈ-ਸੇਵੀ ਸੰਸਥਾਵਾਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇੰਸਪੈਕਟਰ ਸੰਜੀਵ ਅਰੋੜਾ, ਜਸਵੀਰ ਸਿੰਘ, ਸੀ.ਐਫ. ਮੀਨਾ ਕੁਮਾਰੀ, ਜਸਵਿੰਦਰ ਕੌਰ ਅਤੇ ਅਤੇ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਦੇ ਨੁਮਾਇਦਿਆਂ ਨੇ ਭਾਗ ਲਿਆ।
ਮੀਟਿੰਗ ਨੂੰ ਸਮਬੋਧਨ ਕਰਦਿਆਂ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕੀ ਸਵਛੱਤਾ ਸਰਵੇਖਣ 2020 ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ  ਟੀਮਾਂ ਬਣਾ ਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਅਤੇ ਮੁਹੱਲਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫਾਫੇ ਕਬਜੇ ਵਿੱਚ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇਦੇਂ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾਂ ਵਰਤਣ ਸਬੰਧੀ, ਆਪਣਾ ਖਾਣ ਪੀਣ ਦਾ ਸਮਾਨ ਖਰੀਦਣ ਸਮੇਂ ਪ੍ਰਦੂਸ਼ਨ ਰਹਿਤ ਕੈਰੀ ਬੈਗ ਦੀ ਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ।

Advertisements

ਮੀਟਿੰਗ ਵਿੱਚ ਸਫਾਈ ਅਤੇ ਸ਼ਹਿਰ ਦੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਦੇ ਹੋਏ  ਕਮਿਸ਼ਨਰ ਨਗਰ ਨਿਗਮ ਨੇ ਹੋਰ ਦੱਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਡਸਟਬਿਨ ਲਗਾ ਕੇ ਰਖਣ ਲਈ ਕਿਹਾ ਜਾ ਰਿਹਾ ਹੈ। ਸਵੈ^ਸੈਵੀ ਸੰਸਥਾਵਾਂ ਇਸ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਸ਼ਹਿਰ ਵਾਸੀਆ ਨੂੰ ਇਸ ਸਬੰਧੀ ਪ੍ਰੇਰਿਤ ਕਰਨ। ਇਸ ਕੰਮ ਲਈ ਨਗਰ ਨਿਗਮ ਵਲੋ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਇਕੱਠਾ ਕਰਨ ਲਈ ਨਵੀਆਂ ਰੇਹੜੀਆਂ ਦੀ ਖਰੀਦ ਕੀਤੀ ਜਾ ਰਹੀ ਹੈ।

ਮੀਟਿੰਗ ਵਿੱਚ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਨੂਮਾਇੰਦਿਆਂ ਨੇ ਕਮਿਸ਼ਨਰ ਨਗਰ ਨਿਗਮ ਨੂੰ ਭਰੋਸਾ  ਦਵਾਇਆ ਕਿ ਉਹ ਸ਼ਹਿਰ ਨੂੰ ਸਾਫ ^ਸੁਥਰਾ ਬਣਾਉਣ ਲਈ ਨਗਰ ਨਿਗਮ ਵਲੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ^ਅਲੱਗ ਇੱਕਠਾ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਇਸ ਸਬੰਧੀ ਪ੍ਰੇਰਿਤ ਕਰਨ। ਮੀਟਿੰਗ ਵਿੱਚ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇਦੇ ਜਿਹਨਾ ਵਿੱਚ ਉਕਾਂਰ ਸਿੰਘ, ਵਿਨੋਦ ਕੁਮਾਰ, ਆਗਿਆਪਾਲ ਸਿੰਘ, ਪ੍ਰੋ. ਬਹਾਦੁਰ ਸਿੰਘ ਸੁਨੇਤ, ਵਰਿੰਦਰ ਕੁਮਾਰ, ਐਨ.ਕੇ. ਗੁਪਤਾ, ਏ.ਕੇ. ਨੱਕੜਾ, ਕੇ ਰਾਏ ਗੁਪਤਾ, ਵਿਜੇ ਅਰੋੜਾ, ਹਰਜੀਤ ਭਾਟੀਆ, ਸ਼ਾਮ ਲਾਲ ਰਾਣਾ, ਗੋਰਵ ਅਰੋੜਾ, ਸੁਰਜੀਤ ਸਿੰਘ, ਕੁਮਕਮ ਸੂਦ, ਰਜਿੰਦਰ ਮੋਦਗਿੱਲ, ਰਤਨ ਚੰਦ, ਮਨੋਜ ਉਹਰੀ ਅਤੇ ਮਦਨ ਮਹਾਜਨ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here