ਨਸਰਾਲਾ ਸਕੂਲ ਵਿਖੇ ਦੰਦਾਂ ਦੇ 32ਵੇਂ ਪੰਦਰਵਾੜੇ ਦੌਰਾਨ ਜਾਗਰੂਕਤਾ ਕੈਂਪ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਦੰਦਾਂ ਦੀ ਸਾਂਭ ਸੰਭਾਲ ਪ੍ਰਤੀ ਚੱਲ ਰਹੇ ਦੰਦਾਂ ਦੇ 32 ਵੇਂ ਪੰਦਰਵਾੜੇ ਦੌਰਾਨ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਵਿਖੇ ਆਯੋਜਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਕਰਨ ਸ਼ਰਮਾ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਜਾਗਰੂਕਤਾ ਕੈਂਪ ਦੌਰਾਨ ਡੈਂਟਲ ਸਰਜਨ ਡਾ. ਸੁਰਿੰਦਰ ਕੁਮਾਰ ਵੱਲੋਂ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਬੀ.ਈ.ਈ. ਸ਼੍ਰੀਮਤੀ ਰਮਨਦੀਪ ਕੌਰ, ਸਕੂਲ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਹੋਏ। ਇਸ ਦੌਰਾਨ ਦੰਦਾਂ ਦੀ ਸਾਂਭ ਸੰਭਾਲ ਬਾਰੇ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਵੀ ਕਰਵਾਈ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਅਧਿਆਪਕ ਡਾ. ਜਸਵੰਤ ਰਾਏ ਵੱਲੋਂ ਬਾਖੂਬੀ ਨਿਭਾਇਆ ਗਿਆ। ਕੈਂਪ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਭੋਜਨ ਨੂੰ ਚੰਗੀ ਤਰ•ਾਂ ਚਬਾਉਣ ਅਤੇ ਪਚਾਉਣ ਲਈ ਮਜਬੂਤ ਅਤੇ ਸਿਹਤਮੰਦ ਦੰਦ ਜਰੂਰੀ ਹਨ।

Advertisements

ਇਸ ਲਈ ਸਾਨੂੰ ਦੰਦਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਆਖਿਆ ਤੁਹਾਡੇ ਦੰਦਾਂ ਦੀ ਸਿਹਤ ਤੁਹਾਡੀ ਸਾਧਾਰਣ ਸਿਹਤ ਦਾ ਇੱਕ ਜਰੂਰੀ ਹਿੱਸਾ ਹੈ। ਦੰਦਾਂ ਦੀ ਉਪੇਖਿਆ ਤੁਹਾਡੀ ਆਮ ਦੇਖਭਾਲ ਦੀ ਸੂਚਕ ਹੈ। ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂੜਿਆਂ ਵਿੱਚ ਸੋਜਸ ਅਤੇ ਬੁਰਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਭੋਜਨ ਕਰਨ ਤੋਂ ਬਾਅਦ ਬਕਾਇਦਾ ਬੁਰਸ਼ ਕਰਨਾ ਚਾਹੀਦਾ ਹੈ ਜਾਂ ਫਿਰ ਘੱਟੋ ਘੱਟ ਰੋਜ ਸਵੇਰੇ ਅਤੇ ਰਾਤ ਨੂੰ ਬੁਰਸ਼ ਕਰਨ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣ ਵਿੱਚ ਸਹਾਇਕ ਹੁੰਦਾ ਹੈ। ਹਰ ਤਿੰਨ ਚਾਰ ਮਹੀਨਿਆਂ ਦੇ ਅੰਤਰਾਲ ਤੇ ਬੁਰਸ਼ ਬਦਲਣਾ ਚਾਹੀਦਾ ਹੈ। ਜੇਕਰ ਫਿਰ ਵੀ ਦੰਦਾਂ ਦੀ ਕੋਈ ਤਕਲੀਫ ਹੁੰਦੀ ਹੈ ਤਾਂ ਤੁਰੰਤ ਦੰਦਾਂ ਦੇ ਡਾਕਟਰ ਕੋਲ ਦਖਾਉਣਾ ਚਾਹੀਦਾ ਹੈ। ਰਮਨਦੀਪ ਕੌਰ ਨੇ ਦੱਸਿਆ ਕਿ ਦੰਦਾਂ ਦੀਆਂ ਬੀਮਾਰੀਆਂ ਤੋਂ ਬਚਣ ਅਤੇ ਮਜਬੂਤ ਦੰਦਾ ਲਈ ਪੰਜ ਸੁਨਹਿਰੇ ਨਿਯਮ ਹਨ।

ਐਸਾ ਭੋਜਨ ਕਰੋ ਜਿਸ ਵਿੱਚ ਵਿਟਾਮਿਨ ਅਤੇ ਖਣਿਜ ਪਦਾਰਥ ਹੋਣ। ਫਲ ਅਤੇ ਹਰੀਆਂ ਸਬਜੀਆਂ ਦੀ ਸੇਵਨ ਕੀਤਾ ਜਾਵੇ। ਦੂਜਾ ਮਿੱਠੀਆਂ ਚੀਜਾਂ ਜਾਂ ਚਿਪਕਣ ਵਾਲੇ ਪਦਾਰਥ ਨਾ ਖਾਓ। ਤੀਜਾ ਨਿਯਮਿਤ ਸਵੇਰੇ ਤੇ ਸ਼ਾਮ ਨੂੰ ਬੁਰਸ਼ ਕੀਤਾ ਜਾਵੇ। ਚੌਥਾ ਫਲੋਰਾਈਡ ਯੁਕਤ ਟੁਥ ਪੇਸਟ ਅਤੇ ਚੰਗੇ ਟੂਥ ਬੁਰਸ਼ ਦਾ ਇਸਤੇਮਾਲ ਕੀਤਾ ਜਾਵੇ। ਅੰਤ ਵਿੱਚ ਸਭ ਤੋਂ ਜਰੂਰੀ ਹੈ ਕਿ ਨਿਯਮਿਤ ਰੂਪ ਨਾਲ ਹਰ ਛੇ ਮਹੀਨਿਆਂ ਦੇ ਵਕਫੇ ਤੇ ਆਪਣੇ ਦੰਦਾ ਦੇ ਡਾਕਟਰ ਕੋਲ ਜਾਣਾ ਚਾਹੀਦਾ ਹੈ ਲੋਕਿਨ ਸਾਲ ਵਿੱਚ ਇੱਕ ਵਾਰ ਲਾਜ਼ਮੀ ਹੈ।  ਪਿੰਸੀਪਲ ਕਰਨ ਸ਼ਰਮਾ ਨੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨਾਲ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਵੱਡਮੁੱਲੀ ਸਾਂਝੀ ਕਰਨ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦੰਦਾਂ ਦੀ ਸੰਭਾਲ ਲਈ ਨਿਯਮਾਂ ਦਾ ਪਾਲਣ ਜਰੂਰ ਕਰਨ ਲਈ ਅਪੀਲ ਕੀਤੀ ਗਈ। ਅੰਤ ਵਿੱਚ ਪੋਸਟ ਮੇਕਿੰਗ ਪ੍ਰਤੀਯੋਗਿਤਾ ਵਿੱਚ ਪਹਿਲਾ, ਦੂਜਾ ਤੇ, ਤੀਜ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਾਈਜ਼ ਦਿੱਤੇ ਗਏ। ਬਾਕੀ ਪ੍ਰਤੀਭਾਗੀਆਂ ਨੂੰ ਦੰਦਾ ਦੀ ਸੰਭਾਲ ਲਈ ਵੱਧੀਆ ਪੋਸਟਰ ਬਣਾਉਣ ਲਈ ਟੂਥ ਪੇਸਟੇ ਦੇ ਕੇ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here