ਦੰਦਾਂ ਦੀ ਸਿਹਤ ਸੰਭਾਲ ਸਬੰਧੀ ਸਰਕਾਰੀ ਸਕੂਲ ਸਾਂਧਰਾ ਵਿਖੇ ਜਾਗਰੂਕਤਾ ਕੈਂਪ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਮੂੰਹ ਦੀ ਸਾਫ ਸਫਾਈ ਉਨੀ ਹੀ ਜਰੂਰੀ ਹੈ, ਜਿਨੀ ਕਿ ਸਰੀਰ ਦੀ ਸਾਫ਼ ਸਫਾਈ। ਭੋਜਨ ਨੂੰ ਚੰਗੀ ਤਰਾਂ ਚਬਾਉਣ ਅਤੇ ਪਚਾਉਣ ਲਈ ਮਜਬੂਤ ਅਤੇ ਸਿਹਤਮੰਦ ਦੰਦ ਜਰੂਰੀ ਹਨ। ਦੰਦਾਂ ਨਾਲ ਬੋਲੇ ਗਏ ਬੋਲਾ ਦਾ ਸਹੀ ਉਚਾਰਨ ਹੁੰਦਾ ਹੈ ਤੇ ਵਿਅਕਤੀ ਵੀ ਸੋਹਣਾ ਦਿਖਦਾ ਹੈ। ਇਹ ਵਿਚਾਰ ਡੈਂਟਲ  ਸਰਜਨ ਡਾ. ਸੁਰਿੰਦਰ ਕੁਮਾਰ ਵੱਲੋਂ ਦੰਦਾਂ ਦੀ ਸਿਹਤ ਸੰਭਾਲ ਬਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਧਰਾ ਵਿਖੇ ਆਯੋਜਿਤ ਜਾਗਰੂਕਤਾ ਕੈਂਪ ਦੌਰਾਨ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਜਾਗਰੂਕਤਾ ਕੈਂਪ ਵਿੱਚ ਵਿਦਿਆਰਥੀਆਂ ਦੀ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਵੀ ਕਰਵਾਈ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਲੈਕਚਰਾਰ ਸ਼੍ਰੀ ਕਮਲ ਕਿਸ਼ੋਰ ਵੱਲੋਂ ਬਾਖੂਬੀ ਨਿਭਾਇਆ ਗਿਆ।

Advertisements

ਡਾ. ਸੁਰਿੰਦਰ ਕੁਮਾਰ ਨੇ ਆਪਣੇ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂਡਿਟਾ ਵਿੱਚ ਸੋਜਸ ਅਤੇ ਬੁਰਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਇਸ ਲਈ ਸਾਨੂੰ ਦੰਦਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਆਖਿਆ ਤੁਹਾਡੇ ਦੰਦਾਂ ਦੀ ਸਿਹਤ ਤੁਹਾਡੀ ਸਾਧਾਰਣ ਸਿਹਤ ਦਾ ਇੱਕ ਜਰੂਰੀ ਹਿੱਸਾ ਹੈ। ਦੰਦਾਂ ਦੀ ਉਪੇਖਿਆ ਤੁਹਾਡੀ ਆਮ ਦੇਖਭਾਲ ਦੀ ਸੂਚਕ ਹੈ। ਆਪਣੇ ਦੰਦਾਂ ਦਾ ਧਿਆਨ ਰੱਖੋ ਅਤੇ ਉਹ ਤੁਹਾਡਾ ਪੂਰਾ ਪੂਰਾ ਧਿਆਨ ਰੱਖਣਗੇ, ਕਿਉਂਕਿ ਅੱਖਾਂ ਗਈਆਂ ਜਹਾਨ ਗਿਆ, ਕੰਨ ਗਏ ਰਾਗ ਗਿਆ, ਦੰਦ ਗਏ ਸੁਆਦ ਗਿਆ।

ਬੀ.ਈ.ਈ. ਰਮਨਦੀਪ ਕੌਰ ਨੇ ਕਿਹਾ ਕਿ ਜਿਆਦਾ ਮਿੱਠੀਆਂ ਚੀਜਾਂ, ਮਿੱਠੇ ਸ਼ਰਬਤ, ਆਈਸ ਕ੍ਰੀਮ, ਟੋਫੀਆਂ, ਚੌਕਲੇਟ ਆਦਿ ਦੰਦਾਂ ਨੂੰ ਖਰਾਬ ਕਰ ਦਿੰਦੀਆਂ ਹਨ। ਹਰੇਸ਼ਾਂ ਫਾਈਬਰ ਯੂਕਤ ਭੋਜਨ ਖਾਣਾ ਚਾਹੀਦਾ ਹੈ ਜੋ ਕਿ ਸਾਡੇ ਦੰਦਾਂ ਨੂੰ ਮਜਬੂਤੀ ਦੇਵੇ। ਭੋਜਨ ਕਰਨ ਤੋਂ ਬਾਅਦ ਬਕਾਇਦਾ ਬੁਰਸ਼ ਕਰਨਾ ਚਾਹੀਦਾ ਹੈ ਜਾਂ ਫਿਰ ਘੱਟੋ ਘੱਟ ਰੋਜ ਸਵੇਰੇ ਅਤੇ ਰਾਤ ਨੂੰ ਬੁਰਸ਼ ਕਰਨ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣ ਵਿੱਚ ਸਹਾਇਕ ਹੁੰਦਾ ਹੈ। ਹਮੇਸ਼ਾ ਫਲੋਰਾਇਡ ਯੁਕਤ ਟੁਥ ਪੇਸਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਹਰ ਤਿੰਨ ਚਾਰ ਮਹੀਨਿਆਂ ਦੇ ਅੰਤਰਾਲ ਤੇ ਬੁਰਸ਼ ਬਦਲਣਾ ਚਾਹੀਦਾ ਹੈ। ਜੇਕਰ ਫਿਰ ਵੀ ਦੰਦਾਂ ਦੀ ਕੋਈ ਤਕਲੀਫ ਹੁੰਦੀ ਹੈ ਤਾਂ ਤੁਰੰਤ ਦੰਦਾਂ ਦੇ ਡਾਕਟਰ ਕੋਲ ਦਖਾਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕਿ ਛੋਟੀ ਮੋਟੀ ਤਕਲੀਫ ਇੱਕ ਭਿਆਨਕ ਰੂਪ ਧਾਰਨ ਕਰੇ ਇਸ ਲਈ ਡਾਕਰਟ ਦੀ ਸਲਾਹ ਦੰਦਾਂ ਨੂੰ ਸਹੀ ਹਾਲਤ ਵਿੱਚ ਰੱਖਣ ਅਤੇ ਛੋਟੀ ਤਕਲੀਫ ਦੇ ਉਪਚਾਰ ਵਿੱਚ ਸਹਾਇਕ ਹੁੰਦੀ ਹੈ।

ਪਿੰਸੀਪਲ ਤੇਜਿੰਦਰ ਕੁਮਾਰ ਨੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨਾਲ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਵੱਡਮੁੱਲੀ ਸਾਂਝੀ ਕਰਨ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦੰਦਾਂ ਦੀ ਸੰਭਾਲ ਲਈ ਨਿਯਮਾਂ ਦਾ ਪਾਲਣ ਜਰੂਰ ਕਰਨ ਲਈ ਅਪੀਲ ਕੀਤੀ ਗਈ। ਅੰਤ ਵਿੱਚ ਡਾ. ਸੁਰਿੰਦਰ ਸਿੰਘ ਵੱਲੋਂ ਪ੍ਰਿੰਸੀਪਲ ਤੇਜਿੰਦਰ ਕੁਮਾਰ ਦੇ ਸਹਿਯੋਗ ਨਾਲ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਅਤੇ ਪ੍ਰਤੀਯੋਗਿਤਾ ਦੇ ਭਾਗੀਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here