ਵਾਰਡ ਨੰ. 31 ਦੇ ਨਿਵਾਸੀਆਂ ਨੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਸੰਬੰਧੀ ਹਾਸਿਲ ਕੀਤੀ ਜਾਣਕਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਨੂੰ ਸਾਫ਼ ਸੁੱਥਰਾ ਬਨਾਉਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ. ਇਸ ਅਭਿਆਨ ਤਹਿਤ ਵਾਰਡ ਨੰ: 31 ਦੇ ਮੁਹੱਲਾ ਵਾਸੀਆਂ ਨਾਲ ਏ.ਐਮ.ਈ ਹਰਪ੍ਰੀਤ ਸਿੰਘ ਅਤੇ ਸੁਪਰਡੈਂਟ ਗੁਰਮੇਲ ਸਿੰਘ ਦੀ ਅਗਵਾਹੀ ਵਿੱਚ ਜੇ.ਈ ਗੁਰਪ੍ਰੀਤ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨੇ ਮੀਟਿੰਗ ਕਰਕੇ ਉਹਨਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਇਕੱਠਾ ਕਰਨ ਸਬੰਧੀ ਜਾਣਕਾਰੀ ਦਿੱਤੀ, ਤਾਂ ਜੋ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕੇ ਅਤੇ ਸੁੱਕਾ ਕੂੜਾ ਜਿਸ ਵਿੱਚ ਪਲਾਸਟਿਕ ਦੀਆਂ ਬੋਤਲਾਂ, ਲਿਫ਼ਾਫੇ, ਗੱਤਾ, ਕਾਗਜ਼ ਦੀ ਰੱਦੀ ਨੂੰ ਦੋਬਾਰਾ ਰੀ-ਸਾਈਕਲ ਕਰਨ ਲਈ ਭੇਜਿਆ ਜਾ ਸਕੇ ਅਤੇ ਡੰਪਿੰਗ ਪੁਆਇੰਟ ਤੇ ਕੂੜੇ ਦੀ ਮਾਤਰਾ ਨੂੰ ਘੱਟ ਕੀਤਾ ਜਾ ਸਕੇ।

Advertisements

ਉਹਨਾਂ ਦੱਸਿਆ ਕਿ ਮੁਹੱਲਾ ਵਾਸੀ ਆਪਣੇ ਘਰਾਂ ਵਿੱਚ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਇਕੱਠਾ ਕਰਕੇ ਸਫਾਈ ਸੇਵਕ ਨੂੰ ਦੇਣ  ਉਹਨਾਂ ਕਿਹਾ ਕਿ ਮੁਹੱਲਾ ਵਾਸੀ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਅਤੇ ਨਗਰ ਨਿਗਮ ਨੂੰ ਸਫ਼ਾਈ ਅਭਿਆਨ ਵਿੱਚ ਸਹਿਯੋਗ ਦੇਣ. ਉਹਨਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਫਾਈ ਸੇਵਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲਗ-ਅਲਗ ਇਕਠਾ ਕਰਨ ਲਈ ਵਿਸ਼ੇਸ਼ ਹੱਥ ਰੇਹੜੀਆਂ ਦਿੱਤੀਆਂ ਗਈਆਂ ਹਨ। ਵਾਰਡ ਨੰ: 31 ਦੇ ਮੁਹਲਾਵਾਸੀਆਂ ਨੇ ਭਰੋਸਾ ਦਵਾਇਆ ਕਿ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਸਫਾਈ ਅਭਿਆਨ ਵਿੱਚ ਉਹ ਆਪਣਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਤੇ ਬਲਵਿੰਦਰ ਕਤਨਾਂ, ਸੱਤਪਾਲ, ਅਮਰਜੀਤ ਰਾਏ, ਸੁਰਜੀਤ ਰਾਏ, ਤਿਲਕ ਰਾਜ, ਸ਼ਿੰਦਰ ਪਾਲ, ਮਨੋਹਰ ਲਾਲ, ਮਨਜੀਤ ਕੌਰ ਸੁਰਜੀਤ ਕੌਰ, ਝੂਮਰੀ, ਰਮੇਸ਼, ਕਰਨ, ਨਿੱਕੂ, ਕਮਲਜੀਤ ਅਤੇ ਹੋਰ ਮੁਹੱਲਾ ਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here