ਜਿਲਾ ਸਿਹਤ ਅਧਿਕਾਰੀ ਨੇ ਖਾਦ ਪਦਾਰਥਾਂ ਦੇ ਲਏ 14 ਸੈਂਪਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਲੋਕਾਂ ਨੂੰ ਸਾਫ ਸੁਥਰਾਂ ਅਤੇ ਮਿਆਰੀ ਖਾਦ ਪਦਾਰਥ ਮੁਹੀਆ ਕਰਵਾਉਣ ਲਈ ਜਿਲਾਂ ਸਿਹਤ ਅਫਸਰ ਡਾ ਸੁਰਿੰਦਰ ਸਿੰਘ ਨਰ ਦੀ ਅਗਵਾਈ ਵਿੱਚ  ਟੀਮ ਵੱਲੋਂ  ਪੀਣ ਵਾਲੀਆ ਵਸਤੂਆਂ ਦੇ 14 ਸੈਂਪਲ ਇਕੱਤਰ ਕਰਕੇ ਆਗਲੇਰੀ ਕਾਰਵਾਈ ਲਈ ਸਟੇਟ ਫੂਡ ਲੈਬੋਰਟਰੀ ਨੂੰ ਜਾਂਚ ਲਈ ਭੇਜ ਦਿੱਤੇ ਗਏ ਹਨ । ਇਸ ਬਾਰੇ  ਜਾਣ ਕਾਰੀ ਦਿੰਦੇ ਹੋਏ ਜਿਲਾ ਸਿਹਤ ਅਫਸਰ ਨੇ ਦੱਸਿਆ ਕਿ ਅੱਜ ਲੋਕਾਂ ਦੀ ਸ਼ਿਕਾਈਤ ਦੇ ਆਧਾਰ ਤੇ ਟੀਮ ਵੱਲੋਂ ਗੁੜ  ਦੇ 3,  ਮਿਠਾਈਆਂ 8,  ਅਤੇ ਦੁਧ ਦੇ 3 ਸੈਂਪਲ ਲਏ ਗਏ ਹਨ। ਪੰਜਾਬ ਸਰਕਾਰ ਮਿਸ਼ਨ ਤੰਦਰੁਲਤ ਪੰਜਾਬ ਤਹਿਤ ਲੋਕਾਂ ਨੂ ਸੁਰੱਖਿਅਤ ਅਤੇ ਮਿਆਰੀ ਖਾਦ ਪਦਾਰਥ ਮੁਹਾਈਆਂ ਕਰਵਾਉਣ ਲਈ ਬਚਨ ਵੱਧ ਹੈ ਜਿਸ ਦੇ ਤਹਿਤ ਸਰਕਾਰ ਦੀਆ ਹਿਦਾਇਤਾ ਮੁਤਾਬਿਕ ਸਮੇ ਸਮੇ ਸਿਰ ਫੂਡ ਸੇਫਟੀ  ਐਕਟ ਤਹਿਤ ਇਹ ਕਰਵਾਈ ਕੀਤੀ ਜਾਵੇਗੀ।

Advertisements

ਇਸ ਮੋਕੇ ਉਹਨਾਂ ਗੁੜ ਬਣਾਉਣ ਵਾਲਿਆ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਗੁੜ ਬਣਾਉਣ ਵਾਲੀ ਥਾਂ ਅਤੇ ਵੇਲਣੇ ਤੇ ਕੰਮ ਕਰਨ ਵਾਲੇ ਦੀ ਸਫਾਈ ਹੋਣੀ ਬਹੁਤ ਜਰੂਰੀ ਹੈ ।ਉਹਨਾਂ  ਗੁੜ ਬਣਾਉਣ ਲਈ ਖੰਡ ਅਤੇ ਕੈਮੀਕਲ ਦੀ ਵਰਤੋ ਨਾ ਕਰਨ ਦੀ ਸਖਤ ਹਦਾਇਤ ਕੀਤੀ। ਉੁਹਨਾ ਮਿਲਵਟ ਖੋਰਾ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਨਹੀ ਤੇ ਫੂਡ ਸੇਫਟੀ ਐਕਟ ਤਹਿਤ ਉਹਨਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਫੂਡ ਸੇਫਟੀ ਅਤੇ ਸਟੈਟਡਰ ਐਕਟ ਅਨੁਸਾਰ ਹੋਣੇ ਜਰੂਰੀ ਹਨ। ਇਸ ਮੋਕੇ ਰਾਮ ਲੁਭਾਇਆ,  ਅਸ਼ੋਕ ਕੁਮਾਰ ਵੀ ਟੀਮ ਵਿੱਚ ਹਾਜਰ ਸਨ ।

LEAVE A REPLY

Please enter your comment!
Please enter your name here