ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਮਨਾਈ ਦੇਸ਼ ਦੇ ਸੰਵਿਧਾਨ ਦੀ 70ਵੀਂ ਵਰੇਗੰਢ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਡਾ. ਭੀਮ ਰਾਓ ਅੰਬੇਦਕਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਲਾਗੂ ਕਰਨ ਸਬੰਧੀ 70ਵੀਂ ਵਰੇਗੰਢ ਡਾ. ਬੀ.ਆਰ. ਅੰਬੇਦਕਰ ਭਵਨ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਮਨਾਈ ਗਈ।

Advertisements

ਬੜੇ ਹੀ ਸ਼ਰਧਾਪੂਰਵਕ ਤਰੀਕੇ ਨਾਲ ਡਾ. ਬੀ.ਆਰ. ਅੰਬੇਦਕਰ ਜੀ ਦੇ ਬੁੱਤ ‘ਤੇ ਹਾਰ ਪਹਿਨਾਉਣ ਉਪਰੰਤ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾ. ਅੰਬੇਦਕਰ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਸੰਵਿਧਾਨ ਨੂੰ ਲਾਗੂ ਕਰਨ ਦੀ ਲੋੜ ਕਿਉਂ ਪਈ ਸੀ। ਸੈਮੀਨਾਰ ਵਿੱਚ ਵਿਸ਼ੇਸ਼ ਚਰਚਾ ਹੋਈ ਕਿ ਪੁਰਾਤਨ ਸਮੇਂ ਵਿੱਚ ਜਾਤ-ਪਾਤ ਅਤੇ ਊਚ ਨੀਚ ਦਾ ਬੜਾ ਬੋਲਬਾਲਾ ਸੀ ਅਤੇ ਇਸਤਰੀ ਜਾਤੀ ਨੂੰ ਕਿਸੇ ਵੀ ਤਰਾਂ ਦਾ ਕੋਈ ਅਧਿਕਾਰ ਪ੍ਰਾਪਤ ਨਹੀਂ ਸੀ। ਬੁਲਾਰਿਆਂ ਨੇ ਦੱਸਿਆ ਕਿ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਮਹਿਲਾਵਾਂ ਅਤੇ ਗਰੀਬ ਵਿਅਕਤੀ ਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੋਇਆ।

ਸੈਮੀਨਾਰ ਦੇ ਦੂਜੇ ਸੈਸ਼ਨ ਵਿੱਚ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਅਤਿਆਚਾਰ ਰੋਕਥਾਮ ਐਕਟ-1989 ਦੇ ਸੋਧੇ ਰੂਲਜ਼ 2016 ਬਾਰੇ ਦੱਸਿਆ ਗਿਆ। ਇਸ ਸੈਮੀਨਾਰ ਵਿੱਚ ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਲਖਵਿੰਦਰ ਸਿੰਘ, ਸਿਕੰਦਰ ਸਿੰਘ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ, ਬਲਾਕ ਸੰਮਤੀ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਅਹਿਮ ਸਖਸ਼ੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here