ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕਰਵਾਇਆ ਜਾ ਰਿਹਾ ਹੈ ਤੀਜਾ ਸਰਵੇ: ਕਮਿਸ਼ਨਰ ਬਲਬੀਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਸ਼ਹਿਰੀ ਆਵਾਸ ਯੋਜਨਾ ਤਹਿਤ ਸਰਕਾਰ ਵਲੋਂ ਤੀਜਾ ਸਰਵੇ ਕਰਵਾਇਆ ਜਾ ਰਿਹਾ ਹੈ।

Advertisements

ਜਿਸ ਤਹਿਤ ਸਲਾਨਾ 3 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਅਤੇ ਹੁਸ਼ਿਆਰਪੁਰ ਸ਼ਹਿਰ ਦੇ ਪੱਕੇ ਵਸਨੀਕ ਨੂੰ ਇਸ ਸਕੀਮ ਤਹਿਤ ਮਕਾਨ ਬਣਾਉਣ ਲਈ 1.50 ਲੱਖ ਰੁਪਏ ਤੱਕ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ, ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਕੇਵਲ ਔਰਤਾਂ ਦੇ ਨਾਮ ਤੇ ਹੀ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਅਪਲਾਈ ਕਰਨ ਵਾਲੇ ਦੀ ਇੱਕ ਫੋਟੋ,ਆਧਾਰ ਕਾਰਡ,ਵੋਟਰ ਕਾਰਡ,ਬੈਂਕ ਖਾਤਾ, ਪੱਕੀ ਰਿਹਾਇਸ਼ ਅਤੇ ਸਲਾਨਾ ਆਮਦਨ ਸਬੰਧੀ ਹਲਫੀਆ ਬਿਆਨ, ਰਜਿਸਟਰੀ ਜਾ ਜ਼ਮਾ ਬੰਦੀ ਦੀ ਫੋਟੋ ਕਾਪੀ ਲਾਈ ਜਾਵੇ। ਇਹ ਸਹਾਇਤਾ ਸਬੰਧੀ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਰਾ ਨੰ: 31 ਵਿਖੇ ਸਪੰਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here