ਈ-ਰਿਕਸ਼ਾ ਚਾਲਕ 20 ਦਿਨਾਂ ਦੇ ਅੰਦਰ ਬਣਵਾਉਣ ਰਜਿਸਟਰੇਸ਼ਨ ਸਰਟੀਫਿਕੇਟ: ਸੂਦਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਬਿਨਾਂ ਰਜਿਸਟਰੇਸ਼ਨ ਸਰਟੀਫਿਕੇਟ (ਆਰ.ਸੀ) ਤੋਂ ਚੱਲ ਰਹੇ ਈ-ਰਿਕਸ਼ਾ ਚਾਲਕਾਂ ਨੂੰ 20 ਦਿਨਾਂ ਦੇ ਅੰਦਰ-ਅੰਦਰ ਆਪਣੇ ਰਜਿਸਟਰੇਸ਼ਨ ਸਰਟੀਫਿਕੇਟ ਬਣਵਾਉਣ ਲਈ ਕਿਹਾ। ਉਹਨਾਂ ਕਿਹਾ ਕਿ ਇਹ ਰਜਿਸਟਰੇਸ਼ਨ ਸਰਟੀਫਿਕੇਟ ਦਫ਼ਤਰ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਨਾਲ ਸੰਪਰਕ ਕਰਕੇ ਬਣਵਾਏ ਜਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਉਪਰੰਤ ਬਿਨਾਂ ਆਰ.ਸੀ. ਤੋਂ ਚੱਲ ਰਹੇ ਈ-ਰਿਕਸ਼ਾ ਦੇ ਚਲਾਨ ਕੱਟਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਪੁਲਿਸ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਦੋਪਹੀਆ ਵਾਹਨਾਂ ‘ਤੇ ਤਿੰਨ ਵਿਅਕਤੀਆਂ ਦੇ ਬੈਠਣ ਅਤੇ ਨਾਬਾਲਗ ਚਾਲਕਾਂ ਦੇ ਵੀ ਚਲਾਨ ਕੀਤੇ ਜਾਣ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਹਨਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਟਰੈਫਿਕ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਟਰੈਫਿਕ ਦੀ ਸਮੱਸਿਆ ਨਾਲ ਜੂਝਣਾ ਨਾ ਪਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here