ਜੇਜੋਂ ਦੁਆਬਾ ਸਕੂਲ ਵਿਖੇ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ਪੁਰਬ

ਮਾਹਿਲਪੁਰ (ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਜੋਂ ਦੁਆਬਾ ਵਿਖੇ ਪ੍ਰਿੰਸੀਪਲ ਰਵਿੰਦਰ ਸਿੰਘ ਸਮੂਹ ਸਟਾਫ ਮੈਂਬਰ, ਪ.ਸ.ਵ.ਕ. ਕਮੇਟੀ ਮੈਂਬਰ ਅਤੇ ਇਲਾਕੇ ਦੇ ਸੱਜਣਾਂ ਦੁਆਰਾ ਮਿਲ ਕੇ ਮਨਾਇਆ ਗਿਆ। ਸਵੇਰ ਤੋਂ ਲੈ ਕੇ ਦੁਪਹਿਰ ਤੱਕ ਚੱਲਣ ਵਾਲੀਆਂ ਸਾਰੀਆਂ ਹੀ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ।

Advertisements

ਅਖੀਰ ਵਿੱਚ ਬੱਚਿਆਂ ਵਲੋਂ ਤਿਆਰ ਕੀਤੀ ਗਈ ਇਕਾਂਗੀ ‘ ਸਮੁੰਦਰੋਂ ਪਾਰ ‘ ਦਾ ਸਫਲ ਮੰਚਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਾਬਕਾ ਸਰਪੰਚ ਪ੍ਰਵੀਨ ਸੋਨੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਕੂਲ ਦੀ ਤਰੱਕੀ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ ਅਤੇ ਨਾਟਕ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਨਗਦ ਇਨਾਮ ਦੇ ਕੇ ਹੋਸਲਾਂ ਅਫਜਾਈ ਵੀ ਕੀਤੀ। ਇਸ ਮੌਕੇ ਰਛਪਾਲ ਸਿੰਘ ਪਾਲੀ ਸਰਪੰਚ ਬੱਦੋਵਾਲ, ਰਤਨ ਚੰਦ, ਮਾਸਟਰ ਨੌਹਰੀਆ ਰਾਮ, ਸੁਦਰਸ਼ਨ ਕੁਮਾਰ, ਸੰਤ ਰਤਨ ਪ੍ਰਕਾਸ਼, ਮੁਖਤਿਆਰ ਸਿੰਘ ਸਮੇਤ ਸਕੂਲ ਸਟਾਫ, ਵਿਦਿਆਰਥੀ ਤੇ ਇਲਾਕੇ ਦੇ ਪਤਵੰਤੇ ਸੱਜਣ ਹਾਜਰ ਸਨ।

LEAVE A REPLY

Please enter your comment!
Please enter your name here