ਤਹਿਬਜ਼ਾਰੀ ਟੀਮ ਨੇ ਦੁਕਾਨਦਾਰਾਂ ਵਲੋਂ ਨਿਗਮ ਦੀ ਜਗਾ ਤੇ ਲਗਾਏ ਸਮਾਨ ਨੂੰ ਕਬਜੇ ਵਿੱਚ ਲੈ ਕੇ ਕੱਟੇ ਚਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਚਲਾਈ ਜਾ ਰਹੀ ਮੁਹਿੰਮ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਹੇਠ ਤਹਿਬਜ਼ਾਰੀ ਟੀਮ ਜਿਸ ਵਿੱਚ ਸਤਨਾਮ ਸਿੰਘ, ਹਰੀਸ਼ ਅਗਰਵਾਲ, ਬਲਵਿੰਦਰ ਗਾਧੀਂ, ਨਵਦੀਪ ਸਿੰਘ, ਹਰਵਿੰਦਰ ਸਿੰਘ, ਗਣੇਸ਼ ਸੂਦ, ਪਰਦੀਪ ਕੁਮਾਰ ਸ਼ਾਮਲ ਸਨ, ਨੇ ਸ਼ਹਿਰ ਦੇ ਵੱਖ^ਵੱਖ ਬਜ਼ਾਰਾਂ ਸ਼ੈਸ਼ਨ ਚੌਂਕ, ਰੇਲਵੇ ਰੋਡ, ਘੰਟਾ ਘਰ, ਸੁਤਿਹਰੀ ਰੋਡ ਦੇ ਆਲੇ ਦੁਆਲੇ ਦੁਕਾਨਦਾਰਾਂ ਵੱਲੋਂ ਨਗਰ ਨਿਗਮ ਦੀ ਜਗਾ ਤੇ ਲਗਾਏ ਗਏ ਸਮਾਨ ਨੂੰ ਕਬਜ਼ੇ ਵਿੱਚ ਲਿਆ ਅਤੇ 4 ਚਲਾਨ ਕੱਟੇ। ਉਹਨਾਂ ਦੁਕਾਨਦਾਰਾਂ ਨੂੰੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਟ੍ਰੈਫ਼ਿਕ ਸੱਮਸਿਆ ਦੇ ਹੱਲ ਲਈ ਆਪਣਾ ਯੋਗਦਾਨ ਪਾਉਣ ਅਤੇ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ ਅਤੇ  ਦੁਕਾਨਾਂ ਦੇ ਅੰਦਰ ਹੀ ਲਗਾਉਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਰੁਕਾਵਟ ਦਾ ਸਾਮਣਾ ਨਾ ਕਰਨਾ ਪਵੇ।

Advertisements

ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ। ਇਸ ਮੌਕੇ ਤੇ ਤਹਿਬਜ਼ਾਰੀ ਟੀਮ ਨੇ ਪਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਕਰਨ ਵਾਲੇ 4 ਦੁਕਾਨਦਾਰਾਂ ਦੇ ਚਲਾਨ  ਵੀ ਕੱਟੇ। ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਤਹਿਬਜ਼ਾਰੀ ਟੀਮ ਵਲੋਂ ਰੋਜ਼ਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਚਲਾਨ ਕੱਟ ਕੇ ਜ਼ੁਰਮਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here