ਅਕਾਲ ਅਕੈਡਮੀ ਮੱਖਣਗੜ ਵਿਖੇ ਗੁਰਮਤਿ ਸਮਾਗਮ ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਦਿਹਾਤੀ ਖੇਤਰਾਂ ਦੇ ਬੱਚਿਆਂ ਨੂੰ ਉੱਚ ਮਿਆਰੀ ਅਕਾਦਮਿਕ ਅਤੇ ਅਧਿਆਤਮਕ ਵਿੱਦਿਆ ਪ੍ਰਦਾਨ ਕਰਨ ਦੇ ਮਿਸ਼ਨ ਅਧੀਨ ਕਾਰਜਸ਼ੀਲ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਾਂ ਹੇਠ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਮੱਖਣਗੜ ਜ਼ਿਲਾ ਹੁਸ਼ਿਆਰਪੁਰ ਵਿਖੇ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਸੰਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕ ਸਾਹਿਬਾਨ ਤੋਂ ਇਲਾਵਾ ਇਲਾਕੇ ਦੇ ਦਰਜਨਾਂ ਪਿੰਡਾਂ ਦੀਆਂ ਸੰਗਤਾਂ ਨੇ ਇਸ ਸਮਾਗਮ ‘ਚ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਬੜੂ ਸਾਹਿਬ ਟਰੱਸਟ ਸਹਾਇਕ ਜ਼ੋਨਲ ਡਾਇਰੈਕਟਰ ਜੀ.ਐੱਸ.ਸੱਗੂ,ਕਲਗੀਧਰ ਟਰਸੱਟ ਤੋਂ ਹਰਜੀਤ, ਆਸ ਕਿਰਨ ਨਸ਼ਾ ਛੁਡਾਊ ਕੇਂਦਰ ਤੋਂ ਹਰਵਿੰਦਰ ਸਿੰਘ ਨੰਗਲ ਈਸ਼ਰ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਿਰ ਹੋਈਆਂ।

Advertisements

ਇਸ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿੱਜੀ ਤੌਰ ‘ਤੇ ਕੀਤੇ ਗਏ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਜਿਸ ਉਪਰੰਤ ਸਾਰੀਆਂ ਹੀ ਜਮਾਤਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਕੀਰਤਨ ਅਤੇ ਭਾਈ ਵੀਰ ਸਿੰਘ ਦੀਆਂ ਕਵਿਤਾਵਾਂ, ਵਾਰਾਂ ਅਤੇ ਕਵੀਸ਼ਰੀ ਦਾ ਉੱਚਕੋਟੀ ਦਾ ਖੁਬਸੂਰਤ ਗਾਇਨ ਕਰਕੇ ਸੰਗਤਾਂ ਨੂੰ ਕੀਲ ਕੇ ਰੱਖ ਦਿੱਤਾ। ਸਮਾਗਮ ਦੌਰਾਨ ਦਸਵੀਂ ਜਮਾਤ ਦੇ ਜਸਜੀਤ ਸਿੰਘ ਪਲਾਹਾ ਤੇ ਨੌਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੂੰ ‘ਸਟੂਡੈਂਟ ਆਫ ਯੀਅਰ’ ਨਾਲ ਸਨਮਾਨਿਤ ਕੀਤਾ ਗਿਆ।

ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਵਿਦਿਆਰਥੀਆਂ ਨੂੰ ਸਰੀਰਕ ਅਤੇ ਆਤਮਿਕ ਤੌਰ ‘ਤੇ ਬਲਵਾਨ ਬਣਾਉਣ ਲਈ ਉੱਚਕੋਟੀ ਦੀ ਅਕਾਦਮਿਕ ਵਿਦਿਆ ਦੇ ਨਾਲ-ਨਾਲ ਅਧਿਆਤਮਕ ਤੇ ਗੁਰਮਤਿ ਸੰਗੀਤ ਦੀ ਸਿੱਖਿਆ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਵਿਦਿਆਰਥੀ ਉੱਚੀ-ਸੁੱਚੀ ਸੋਚ ਦੇ ਧਾਰਨੀ ਹੋ ਕੇ ਵਧੀਆ ਅਤੇ ਭ੍ਰਿਸ਼ਟਾਚਾਰ ਰਹਿਤ ਸਮਾਜ ਅਤੇ ਦੇਸ਼ ਦੀ ਸਿਰਜਣਾ ਕਰ ਸਕਣ। ਸਮਾਗਮ ਦੇ ਅੰਤ ਵਿੱਚ ਅਕੈਡਮੀ ਦੇ ਬੱਚਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਤੇ ਜੰਗਜੂ ਕਰੱਤਬਾਂ ਦੀ ਪੇਸ਼ਕਾਰੀ ਨਾਲ ਸੰਗਤਾਂ ਨੂੰ ਬਹੁਤ ਪ੍ਰਭਾਵਿਤ ਕੀਤਾ।

ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਸਹਿਯੋਗ ਦੇਣ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਸਮਾਗਮ ਨੂੰ ਸਫਲ ਬਣਾਉਣ ‘ਚ ਮਨਸ਼ਾਂਤ ਸਿੰਘ ਵਾਈਸ ਪ੍ਰਿੰਸੀਪਲ, ਸਟਾਫ ਕੋ-ਆਰਡੀਨੇਟਰ ਲਖਵਿੰਦਰ ਸਿੰਘ, ਕੋਕਿਲਾ ਨਜ਼ਰ, ਸੰਦੀਪ ਕੌਰ, ਸੁਖਵਿੰਦਰ ਕੌਰ, ਰਜਨੀ, ਨਵਨੀਤ ਕੌਰ, ਨੋਵਲ ਕੌਰ,ਬਲਜੀਤ ਕੌਰ, ਸਿਮਰਨਜੀਤ ਕੌਰ, ਜਸਮੀਤ ਕੌਰ, ਰੋਜ਼ੀ ਸੈਣੀ, ਪਰਮਿੰਦਰ ਸਿੰਘ ਅਤੇ ਸਮੂਹ ਸਟਾਫ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ-ਮਿਲ ਕੇ ਸੰਗਤਾਂ ਨੂੰ ਲੰਗਰ ਛਕਾਉੇਣ ਦੀ ਸੇਵਾ ਕੀਤੀ।

LEAVE A REPLY

Please enter your comment!
Please enter your name here