ਪੰਦਰਵਾੜੇ ਦੌਰਾਨ ਚੱਕੋਵਾਲ ਵਿਖੇ ਡਾਕਟਰਾਂ ਦੀ ਟੀਮ ਨੇ 288 ਮਰੀਜ਼ਾਂ ਦੇ ਦੰਦਾਂ ਦਾ ਕੀਤਾ ਨਿਰੀਖਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਮੂੰਹ ਦੀ ਸਾਫ ਸਫਾਈ ਉਨੀ ਹੀ ਜਰੂਰੀ ਹੈ, ਜਿਨੀ ਕਿ ਸਰੀਰ ਦੀ ਸਾਫ਼ ਸਫਾਈ। ਭੋਜਨ ਨੂੰ ਚੰਗੀ ਤਰਾਂ ਚਬਾਉਣ ਅਤੇ ਪਚਾਉਣ ਲਈ ਮਜਬੂਤ ਅਤੇ ਸਿਹਤਮੰਦ ਦੰਦ ਜਰੂਰੀ ਹਨ। ਦੰਦਾਂ ਨਾਲ ਬੋਲੇ ਗਏ ਬੋਲਾ ਦਾ ਸਹੀ ਉਚਾਰਨ ਹੁੰਦਾ ਹੈ ਤੇ ਵਿਅਕਤੀ ਵੀ ਸੋਹਣਾ ਦਿਖਦਾ ਹੈ। ਇਸੇ ਤਰਾਂ ਦੰਦਾਂ ਦੇ ਮਸੂੜਿਆਂ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖਣਾ ਜ਼ਰੂਰੀ ਹੁੰਦਾ ਹੈ ਤਾਂ ਜੋ ਮਸੂੜੇ ਦੰਦਾਂ ਨੂੰ ਸਾਰੀ ਉਮਰ ਚੰਗੀ ਤਰਾਂ ਜਕੜ ਕੇ ਰੱਖ ਸਕਣ। ਇਹ ਵਿਚਾਰ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਨੇ ਦੰਦਾਂ ਦੇ 32 ਵੇਂ ਪੰਦਰਵਾੜੇ ਦੀ ਸਮਾਪਤੀ ‘ਤੇ ਪੀ.ਐਚ.ਸੀ. ਚੱਕੋਵਾਲ ਵਿਖੇ ਕੀਤੇ ਗਏ ਜਾਗਰੂਕਤਾ ਕੈਂਪ ਦੌਰਾਨ ਪੇਸ਼ ਕੀਤੇ। ਇਸ ਉਪਰੰਤ ਡਾ. ਓ.ਪੀ. ਗੋਜਰਾ ਅਤੇ ਡੈਟਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਗਰੀਬ ਜਰੂਰਤਮੰਦ ਮਰੀਜਾਂ ਨੂੰ ਦੰਦਾਂ ਦੇ ਸੈਟ ਵੰਡੇ ਗਏ ਅਤੇ ਉਹਨਾਂ ਨੂੰ ਦੰਦਾਂ ਦੀ ਮਹੱਤਤਾ ਤੇ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਡੈਂਟਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਆਪਣੇ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂੜਿਆਂ ਵਿੱਚ ਸੋਜਸ਼ ਅਤੇ ਬੁਰਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਜਿਆਦਾ ਮਿੱਠੀਆਂ ਚੀਜਾਂ, ਮਿੱਠੇ ਸ਼ਰਬਤ, ਆਈਸ ਕ੍ਰੀਮ, ਟੋਫੀਆਂ, ਚੌਕਲੇਟ ਆਦਿ ਦੰਦਾਂ ਨੂੰ ਖਰਾਬ ਕਰ ਦਿੰਦੀਆਂ ਹਨ। ਭੋਜਨ ਕਰਨ ਤੋਂ ਬਾਅਦ ਬਕਾਇਦਾ ਬੁਰਸ਼ ਕਰਨਾ ਚਾਹੀਦਾ ਹੈ ਜਾਂ ਫਿਰ ਘੱਟੋ ਘੱਟ ਰੋਜ ਸਵੇਰੇ ਅਤੇ ਰਾਤ ਨੂੰ ਬੁਰਸ਼ ਕਰਨ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣ ਵਿੱਚ ਸਹਾਇਕ ਹੁੰਦਾ ਹੈ। ਆਪਣੇ ਦੰਦਾਂ ਦਾ ਧਿਆਨ ਰੱਖੋ ਅਤੇ ਉਹ ਤੁਹਾਡਾ ਪੂਰਾ ਪੂਰਾ ਧਿਆਨ ਰੱਖਣਗੇ, ਕਿਉਂਕਿ ਅੱਖਾਂ ਗਈਆਂ ਜਹਾਨ ਗਿਆ, ਕੰਨ ਗਏ ਰਾਗ ਗਿਆ, ਦੰਦ ਗਏ ਸੁਆਦ ਗਿਆ।  ਅੰਤ ਵਿੱਚ ਸਭ ਤੋਂ ਜਰੂਰੀ ਹੈ ਕਿ ਨਿਯਮਿਤ ਰੂਪ ਨਾਲ ਹਰ ਛੇ ਮਹੀਨਿਆਂ ਦੇ ਵਕਫੇ ਤੇ ਆਪਣੇ ਦੰਦਾ ਦੇ ਡਾਕਟਰ ਕੋਲ ਜਾਣਾ ਚਾਹੀਦਾ ਹੈ ਲੋਕਿਨ ਸਾਲ ਵਿੱਚ ਇੱਕ ਵਾਰ ਲਾਜ਼ਮੀ ਹੈ।

ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਦੰਦਾਂ ਦੇ ਪੰਦਰਵਾੜੇ ਦੌਰਾਨ ਪੀ.ਐਚ.ਸੀ. ਚੱਕੋਵਾਲ ਵਿਖੇ 288 ਮਰੀਜ਼ਾਂ ਦੇ ਦੰਦਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ 10 ਲੋੜਵੰਦ ਗਰੀਬ ਮਰੀਜਾਂ ਨੂੰ ਡੈਂਚਰ ਲਗਾਏ ਗਏ। ਇਸ ਤੋਂ ਇਲਾਵਾ ਇਸ ਪੰਦਰਵਾੜੇ ਦੌਰਾਨ ਚੱਕੋਵਾਲ ਬਲਾਕ ਅਧੀਨ ਸਰਕਾਰੀ ਸਕੂਲਾਂ ਦੇ 700 ਦੇ ਕਰੀਬ ਵਿਦਿਆਰਥੀਆਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਡਾ. ਕਰਤਾਰ ਸਿੰਘ ਮੈਡੀਕਲ ਅਫ਼ਸਰ, ਬੀ.ਈ.ਈ. ਰਮਨਦੀਪ ਕੌਰ ਅਤੇ ਇਲਾਕਾ ਨਿਵਾਸੀ ਸ਼ਾਮਿਲ ਹੋਏ।

LEAVE A REPLY

Please enter your comment!
Please enter your name here