ਗੁਰਦੁਆਰਾ ਸਿੰਘ ਸਭਾ ਅਸਲਾਮਾਬਾਦ ਵਿਖੇ ਗੁਰਮਤਿ ਸਮਾਗਮ ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਹਿੰਦ ਦੀ ਚਾਦਰ 9ਵੇਂ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਸੰਬੰਧੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰਜਿੰਦਰ ਸਿੰਘ ਵਿਰਦੀ ਪ੍ਰਧਾਨ ਦੀ ਅਗਵਾਈ ਹੇਠ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

Advertisements

ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਸਜਾਏ ਗਏ ਦੀਵਾਨ ਵਿੱਚ ਭਾਈ ਬਲਜੀਤ ਸਿੰਘ ਖਾਲਸਾ,ਭਾਈ ਨਰਿੰਦਰ ਸਿੰਘ,ਭਾਈ ਚੜ•ਤ ਸਿੰਘ,ਭਾਈ ਅਵਤਾਰ ਸਿੰਘ, ਭਾਈ ਅਜੀਤ ਸਿੰਘ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ ਨੇ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਜੀਵਣ ਇਤਿਹਾਸ ਅਤੇ ਸ਼ਹੀਦੀ ‘ਤੇ ਅਧਾਰਿਤ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਦਿਆਂ ਸ਼ਹੀਦਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਸਮਾਗਮ ਦੌਰਾਨ ਜੋਗਿੰਦਰ ਸਿੰਘ, ਬਲਵੰਤ ਸਿੰਘ, ਚੰਨਣ ਸਿੰਘ,ਅਵਤਾਰ ਸਿੰਘ, ਨਰਿੰਦਰ ਸਿੰਘ, ਇੰਜ.ਪਰਮਿੰਦਰ ਸਿੰਘ, ਜਸਵੀਰ ਸਿੰਘ, ਸੀਤਲ ਸਿੰਘ, ਲਖਵੀਰ ਸਿੰਘ,ਗਗਨਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਨਛੱਤਰ ਕੌਰ, ਹਰਭਜਨ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਰਣਜੀਤ ਕੌਰ, ਹਰਬੰਸ ਕੌਰ, ਬੀਬੀ ਸਰਬਜੀਤ ਕੌਰ ਅਤੇ ਹੋਰ ਸੰਗਤਾਂ ਹਾਜ਼ਿਰ ਸਨ। ਮੰਚ ਸੰਚਾਲਨ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਵਿਰਦੀ ਨੇ ਆਈ ਸੰਗਤ ਅਤੇ ਸਹਿਯੋਗ ਦੇਣ ਵਾਲੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here