Thursday, October 15, 2026
Home Hoshiarpur ਮੁੱਖ ਅਧਿਆਪਕ ਸਤਪਾਲ ਨੇ ਵਿਦਿਆਰਥੀਆ ਨੂੰ ਕੰਪਿਊਟਰ ਦੀ ਸੁਚੱਜੀ ਵਰਤੋਂ ਕਰਨ ਲਈ...

ਮੁੱਖ ਅਧਿਆਪਕ ਸਤਪਾਲ ਨੇ ਵਿਦਿਆਰਥੀਆ ਨੂੰ ਕੰਪਿਊਟਰ ਦੀ ਸੁਚੱਜੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਮਾਹਿਲਪੁਰ (ਦ ਸਟੈਲਰ ਨਿਊਜ਼)। ਸਰਕਾਰੀ ਹਾਈ ਸਕੂਲ ਲਕਸੀਹਾਂ ਵਿਖੇ ਅੰਤਰਰਾਸ਼ਟਰੀ ਕੰਪਿਊਟਰ ਸਾਖਰਤਾ ਦਿਵਸ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਕੰਪਿਊਟਰ ਦੇ ਵਿਸ਼ੇ ਉੱਪਰ ਆਪਣੇ ਵਿਚਾਰ ਪੇਸ਼ ਕੀਤੇ ਗਏ। ਸਕੂਲ ਦੇ ਮੁੱਖ ਅਧਿਆਪਕ ਸਤਪਾਲ ਜੀ ਨੇ ਵਿਦਿਆਰਥੀਆ ਨੂੰ ਕੰਪਿਊਟਰ ਦੀ ਸੁਚੱਜੀ ਵਰਤੋ ਕਰਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਅੱਜ ਦਾ ਯੁੱਗ, ਸੂਚਨਾ ਤਕਨੀਕ ਦਾ ਯੁੱਗ ਹੈ, ਜਿਸ ਦੇ ਬਹੁਪੱਖੀ ਵਿਕਲਪਾਂ ਨੂੰ ਸਿੱਖਿਆ ਪ੍ਰਣਾਲੀ ਵਿੱਚ ਅਪਣਾਉਣ ਨਾਲ ਵਿਦਿਆਰਥੀ ਆਪਣੀ ਸੁਨਹਿਰੀ ਮੰਜ਼ਿਲ ਵੱਲ ਅਸਾਨੀ ਨਾਲ ਅਗਰਸਰ ਹੋ ਸਕਦੇ ਹਨ।

Advertisements

ਇਸ ਸਮੇਂ ਸਟੇਜ ਸੰਚਾਲਨ ਦੀ ਭੂਮਿਕਾ ਕੰਪਿਊਟਰ ਅਧਿਆਪਕ ਜਗਜੀਤ ਸਿੰਘ ਨੇ ਨਿਭਾਈ ਅਤੇ ਉਹਨਾਂ ਵਿਦਿਆਰਥੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਅਤੇ ਵਿਸ਼ਵੀਕਰਨ ਦੇ ਇਸ ਦੌਰ ਵਿੱਚ ਕੰਪਿਊਟਰ ਵਿਸ਼ੇ ਦੀ ਮਹੱਤਤਾ ਨੂੰ ਸਮਝਦੇ ਹੋਏ ਹਰ ਸਾਲ ਕੰਪਿਊਟਰ ਸਾਖਰਤਾ ਦਿਵਸ 2 ਦਸੰਬਰ ਨੂੰ ਪੂਰੀ ਦੁਨੀਆ ਵਿੱਚ ਵੱਡੇ ਪੱਧਰ ਉੱਪਰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਵੱਧ ਤੋਂ ਵੱਧ ਵਿਦਿਆਰਥੀਆ ਨੂੰ ਕੰਪਿਊਟਰ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਕੰਪਿਊਟਰ ਅਧਿਆਪਕ ਜਗਜੀਤ ਸਿੰਘ ਵੱਲੋਂ ਸਕੂਲ ਦੀ ਤਿਆਰ ਕੀਤੀ ਗਈ ਵੈੱਬਸਾਈਟ ghs.laksihan.com ਵੀ ਜਾਰੀ ਕੀਤੀ ਗਈ।

ਇਸ ਮੌਕੇ ਸਕੂਲ ਦੇ  ਵਿਦਿਆਰਥੀਆ ਨੂੰ ਕੰਪਿਊਟਰ ਦੇ ਇਤਿਹਾਸ ਨੂੰ ਬਿਆਨ ਕਰਦੀ ਇੱਕ ਲਘੂ ਫ਼ਿਲਮ ਵੀ ਵਿਖਾਈ ਗਈ। ਵਿਦਿਆਰਥੀਆਂ ਦੁਆਰਾ ਕੰਪਿਊਟਰ ਸਾਖਰਤਾ ਦਿਵਸ ਵਿਸ਼ੇ ਉੱਪਰ ਸੁੰਦਰ ਚਾਰਟ ਬਣਾਏ ਗਏ। ਇਸ ਮੌਕੇ ਅਰਸ਼ਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਮਨਜੋਤ ਕੌਰ, ਇੰਦਰਜੀਤ ਹੀਰਾ, ਰੁਪਿੰਦਰ ਮਲਹਾਰ, ਬਲਪ੍ਰੀਤ, ਮਮਤਾ, ਕਿਰਨਦੀਪ ਕੌਰ,ਪ੍ਰਭਜੋਤ ਕੌਰ, ਰਾਜਵੀਰ ਕੌਰ ਨੇ ਮੋਜੂਦਾ ਦੌਰ ਵਿੱਚ ਕੰਪਿਊਟਰ ਸਿੱਖਿਆ ਦੀ ਵੱਖ-ਵੱਖ ਖੇਤਰਾਂ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅੱਜ ਦੇ ਸਮੇਂ ਜਦੋਂ ਸਕੂਲ ਸਿੱਖਿਆ ਵਿਭਾਗ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆ ਨੂੰ ਸਮੇਂ ਦਾ ਹਾਣ ਦਾ ਬਣਾਉਣ ਲਈ ਸੂਚਨਾ ਤਕਨੀਕ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਿਹਾ ਹੈ, ਉਸ ਸਮੇਂ ਵਿਦਿਆਰਥੀਆ ਨੂੰ  ਅਜਿਹੇ ਦਿਵਸ ਮਨਾਉਣ ਲਈ ਪ੍ਰੇਰਨਾ ਇੱਕ ਚੰਗੀ ਸਾਰਥਿਕ ਪਹਿਲ ਹੈ ਜਿਸ ਨਾਲ ਵਿਦਿਆਰਥੀਆ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਸੋਹਣ ਲਾਲ, ਸੁਰਿੰਦਰ ਸਿੰਘ, ਮੋਹਣ ਸਿੰਘ, ਜਸਵੰਤ ਰਾਏ, ਲਵਦੀਪ ਕੌਰ, ਅਬਿਨਾਸ਼ ਕੌਰ, ਪਰਮਿੰਦਰ ਕੌਰ ਹਾਜਰ ਸਨ।

LEAVE A REPLY

Please enter your comment!
Please enter your name here