ਡਾ. ਜਮੀਲ ਬਾਲੀ ਨੇ ਸੰਸਥਾ ਦੇ ਕਾਰਜਾਂ ਦੀ ਚੜਦੀ ਕਲਾ ਲਈ ਭੇਂਟ ਕੀਤੀ 5 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਪ੍ਰਿੰਸ। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਦੀ ਸਖਸ਼ੀਅਤ ਉਸਾਰੀ ਲਈ ਅਕਸਰ ਹੀ ਵੱਖੋ-ਵੱਖਰੇ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਰਹਿੰਦਾ ਹੈ। ਇਸੇ ਲੜੀ ਤਹਿਤ ਅੱਜ ਇੱਕ ਰੂ ਬ ਰੂ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਹੁਸ਼ਿਆਰਪੁਰ ਸ਼ਹਿਰ ਦੇ ਉੱਘੇ ਸਮਾਜ ਸੇਵਕ ਡਾ. ਐੱਮ ਜਮੀਲ ਬਾਲੀ ਸ਼ਾਮਲ ਹੋਏ।

Advertisements

ਇਸ ਮੌਕੇ ਡਾ. ਐੱਮ ਜਮੀਲ ਬਾਲੀ ਜੀ ਨੇ ਮਰੀਜ਼ਾਂ ਨਾਲ ਰੂ-ਬ-ਰੂ ਹੁੰਦਿਆਂ ਨਸ਼ਿਆਂ ਦੇ ਮਨੁੱਖੀ ਸਰੀਰ ਤੇ ਪੈਂਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀ ਨਿੱਜੀ ਜਿੰਦਗੀ ਵਿੱਚੋਂ ਵੱਖ-ਵੱਖ ਉਦਾਹਰਣਾਂ ਦਿੰਦਿਆਂ ਇਲਾਜ਼ ਅਧੀਨ ਵਿਅਕਤੀਆਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਇੱਕ ਜਿੰਮੇਵਾਰ ਨਾਗਰਿਕ ਦੇ ਤੌਰ ਤੇ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਤਾਂ ਜੋ ਇੱਕ ਤੰਦਰੁਸਤ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਡਾ. ਐੱਮ ਜਮੀਲ ਬਾਲੀ ਜੀ ਵਲੋਂ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕਾਰਜਾਂ ਦੀ ਚੜਦੀ ਕਲਾ ਲਈ 5000/-ਰੁਪਏ ਸਹਾਇਤਾ ਭੇਂਟ ਕੀਤੀ ਗਈ।

ਇਸ ਮੌਕੇ ਅਮਰੀਕ ਸਿੰਘ ਕਬੀਰਪੁਰ, ਡਾ. ਜਸਵਿੰਦਰ ਸਿੰਘ ਡੋਗਰਾ ਨੇ ਵੀ ਸੰਬੋਧਨ ਕੀਤਾ। ਕੇਂਦਰ ਦੇ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਡਾ. ਐੱਮ ਜਮੀਲ ਬਾਲੀ ਜੀ ਦਾ ਕੇਂਦਰ ਵਿਚ ਆਉਣ ਲਈ ਧੰਨਵਾਦ ਕੀਤਾ ਅਤੇ ਸਮੂਹ ਮਰੀਜ਼ਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਆ। ਸਮਾਗਮ ਦੇ ਅੰਤ ਵਿੱਚ ਹਰਵਿੰਦਰ ਸਿੰਘ ਨੰਗਲ ਈਸ਼ਰ, ਡਾ. ਜਸਵਿੰਦਰ ਸਿੰਘ ਡੋਗਰਾ, ਅਮਰੀਕ ਸਿੰਘ ਕਬੀਰਪੁਰ, ਗੁਰਪ੍ਰੀਤ ਸਿੰਘ, ਏਕਮਜੋਤ ਸਿੰਘ ਸੇਖੋਂ ਨੇ ਸਾਂਝੇ ਤੌਰ ਤੇ ਡਾ. ਐੱਮ ਜਮੀਲ ਬਾਲੀ ਜੀ ਨੂੰ ਕੇਂਦਰ ਵਲੋਂ ਯਾਦ ਚਿੰਨ ਭੇਂਟ ਕੀਤਾ।

LEAVE A REPLY

Please enter your comment!
Please enter your name here