ਕੌਮੀ ਲੋਕ ਅਦਾਲਤ 14 ਦਸਬੰਰ ਨੂੰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਦਸੰਬਰ 2019 ਨੂੰ ਜ਼ਿਲਾ ਪੱਧਰ ਅਤੇ ਸਬ-ਡਵੀਜਨ ਪੱਧਰ ‘ਤੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ. ਕੇਸ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਰੈਵੀਨਿਊ ਕੇਸ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਫੈਮਿਲੀ ਮੈਟਰ, ਲੇਬਰ ਮੈਟਰ, ਬੈਂਕ ਕੇਸ, ਟੈਲੀਕਾਮ ਕੰਪਨੀ ਕੇਸ ਅਤੇ ਹੋਰ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇ ਜਾਣਗੇ ਅਤੇ ਇਸ ਲੋਕ ਅਦਾਲਤ ਵਿੱਚ ਕਚਿਹਰੀਆਂ ਵਿੱਚ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਹੀ ਨਿਪਟਾਰੇ ਲਈ ਰਖਵਾਏ ਜਾ ਸਕਦੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਇਹ ਲੋਕ ਅਦਾਲਤ ਮਾਨਯੋਗ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਯੋਗ ਅਗਵਾਈ ਹੇਠ ਲਗਾਈ ਜਾ ਰਹੀ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ ਅਤੇ ਇਹਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਹਨਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

LEAVE A REPLY

Please enter your comment!
Please enter your name here