ਜ਼ਿਲੇ ਵਿੱਚ ਸ਼ਰਧਾ ਨਾਲ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ ਅਤੇ ਕਰੀਬ 4 ਲੱਖ ਸਟਿੱਕਰ ਪੂਰੇ ਜ਼ਿਲੇ ਵਿੱਚ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਵੰਡੇ ਗਏ। ਡਿਪਟੀ ਕਮਿਸ਼ਨਰ  ਈਸ਼ਾ ਕਾਲੀਆ ਨੇ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਨੂੰ ਸਤਿਕਾਰਨ, ਸਾਬਕਾ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ ਸੈਨਾਵਾਂ ਨਾਲ ਇਕਜੁੱਟਤਾ ਨੂੰ ਪ੍ਰਗਟਾਉਣ ਲਈ ਇਹ ਦਿਹਾੜਾ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਦਿਨ ਪੂਰਾ ਰਾਸ਼ਟਰ ਝੰਡਾ ਦਿਵਸ ਫੰਡ ਲਈ ਦਾਨ ਦੇ ਕੇ ਸੁਰੱਖਿਆ ਸੈਨਾਵਾਂ ਪ੍ਰਤੀ ਆਪਣੀ ਸਾਂਝ ਪ੍ਰਗਟ ਕਰਦਾ ਹੈ।

Advertisements

-ਝੰਡਾ ਦਿਵਸ ਫੰਡ ਇਕੱਤਰ ਕਰਨ ਲਈ ਡੀ.ਸੀ. ਨੇ ਟੀਮਾਂ ਨੂੰ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲੇ ਵਿੱਚ 571 ਸ਼ਹੀਦ, 457 ਪੁਰਸਕਾਰ ਵਿਜੇਤਾ ਅਤੇ 60 ਹਜ਼ਾਰ ਦੇ ਕਰੀਬ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਗਿਣਤੀ ਹੈ। ਉਹਨਾਂ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਝੰਡਾ ਦਿਵਸ ਫ਼ੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ, ਤਾਂ ਜੋ ਸੈਨਿਕਾਂ ਨਾਲ ਸਾਂਝ ਪੈਦਾ ਕੀਤੀ ਜਾ ਸਕੇ। ਉਹਨਾਂ ਇਸ ਮੌਕੇ ਝੰਡਾ ਦਿਵਸ ਫੰਡ ਇਕੱਤਰ ਕਰਨ ਲਈ ਜ਼ਿਲਾ ਰੱਖਿਆ ਸੇਵਾਵਾਂ ਵਿਭਾਗ ਵਲੋਂ ਤਾਇਨਾਤ ਕੀਤੀਆਂ ਵਿਦਿਆਰਥੀਆਂ ਦੀਆਂ ਟੀਮਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣ ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ ਦੇ ਸਟਿੱਕਰ ਵੀ ਲਗਾਏ ਗਏ। ਇਸ ਤੋਂ ਪਹਿਲਾਂ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਵੀ ਹਥਿਆਰਬੰਦ ਸੈਨਾ ਝੰਡਾ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਜੰਗੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਵੀ ਦਿੱਤੀ ਗਈ।

-ਜ਼ਿਲੇ ‘ਚ ਕਰੀਬ 4 ਲੱਖ ਸਟਿੱਕਰ ਵੰਡੇ ਗਏ

ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਨੇ ਹਥਿਆਰਬੰਦ ਸੈਨਿਕ ਝੰਡਾ ਦਿਵਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਲਈ 4 ਲੱਖ ਦੇ ਕਰੀਬ ਸਟਿੱਕਰ ਪੂਰੇ ਜ਼ਿਲੇ ਵਿੱਚ ਵੰਡੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲਾ ਵਾਸੀਆਂ ਨੂੰ ਇਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਇਸ ਫੰਡ ਜ਼ਰੀਏ ਫੌਜੀਆਂ, ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਹਨਾਂ ਦੇ ਆਸ਼ਰਿਤਾਂ ਦੀ ਸਮੇਂ-ਸਮੇਂ ‘ਤੇ ਸਹਾਇਤਾ ਕੀਤੀ ਜਾਂਦੀ ਹੈ। ਇਸ ਮੌਕੇ ਬ੍ਰਿਗੇਡੀਅਰ ਸੁਰਜੀਤ ਸਿੰਘ, ਉਪ ਪ੍ਰਧਾਨ ਜ਼ਿਲਾ ਸੈਨਿਕ ਬੋਰਡ ਕਰਨਲ ਮਲੂਕ ਸਿੰਘ (ਰਿਟਾ:), ਕਰਨਲ ਕੇ. ਮਹਿੰਦਰ ਸਿੰਘ, ਕਰਨਲ ਕਰਮ ਸਿੰਘ, ਲੈਫ: ਕਰਨਲ ਵੀ.ਐਮ.ਐਸ. ਬੈਂਸ, ਲੈਫ: ਕਰਨਲ ਐਲ.ਕੇ. ਵਿਜ, ਲੈਫ: ਕਰਨਲ ਗੁਰਚਰਨ ਸਿੰਘ, ਵਿੰਗ ਕਮਾਂਡੈਂਟ ਕੇ.ਐਸ. ਸੈਣੀ, ਵਿੰਗ ਕਮਾਂਡਰ ਜੀਤ ਸਿੰਘ, ਮੇਜਰ ਜੀ.ਐਸ. ਬਾਜਵਾ, ਸੁਪਰਡੰਟ ਰਛਪਾਲ ਸਿੰਘ, ਬਲਜੀਤ ਕੌਰ, ਸਤੀਸ਼ ਸਿੰਘ ਬੱਗਾ, ਸੂਬੇਦਾਰ ਮੇਜਰ ਰਾਮਪਾਲ, ਮਨਜੀਤ ਸਿੰਘ, ਹਰਬੰਸ ਸਿੰਘ, ਸੂਬੇਦਾਰ ਮੇਜਰ ਜਸਵਿੰਦਰ ਸਿੰਘ ਧਾਮੀ, ਜ਼ਿਲੇ ਦੀਆਂ ਵੱਖ-ਵੱਖ ਸਾਬਕਾ ਸੈਨਿਕ ਐਸੋਸੀਏਸ਼ਨ ਦੇ ਮੈਂਬਰ, ਸਾਬਕਾ ਸੈਨਿਕ ਅਤੇ ਵਿਧਵਾਵਾਂ ਹਾਜ਼ਰ ਸਨ।

LEAVE A REPLY

Please enter your comment!
Please enter your name here