ਸ਼ਹਿਰਵਾਸੀ ਨਜਾਇਜ ਤੌਰ ਤੇ ਲਗਾਏ ਵਾਟਰ ਸਪਲਾਈ ਅਤੇ ਸੀਵਰੇਜ਼ ਕੁਨੈਕਸ਼ਨ ਤੁਰੰਤ ਰੈਗੂਲਰ ਕਰਵਾਉਣ: ਬਲਬੀਰ ਰਾਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਨਗਰ ਨਿਗਮ ਦੀ ਹਦੂਦ ਅੰਦਰ ਸ਼ਹਿਰ ਵਾਸੀਆਂ ਵੱਲੋਂ ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਆਪਣੇ ਪੱਧਰ ਤੇ ਨਜਾਇਜ਼ ਤੌਰ ਤੇ ਲਗਾਏ ਹੋਏ ਹਨ। ਉਹਨਾਂ ਕਿਹਾ ਕਿ ਸ਼ਹਿਰ ਵਾਸੀ ਨਜਾਇਜ ਤੌਰ ਤੇ ਲੱਗੇ ਆਪਣੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੁਨੈਕਸ਼ਨ ਨਗਰ ਨਿਗਮ ਦੇ ਦਫ਼ਤਰ ਵਿੱਚ ਆ ਕੇ ਤੁਰੰਤ ਰੈਗੂਲਰ ਕਰਵਾਉਣ।

Advertisements

-ਚੈਕਿੰਗ ਦੌਰਾਨ ਨਜਾਇਜ ਤੌਰ ਤੇ ਪਾਏ ਕੁਨੈਕਸ਼ਨਾਂ ਦੇ ਮਾਲਕਾਂ ਨੂੰ ਕੀਤੇ ਜਾਣਗੇ ਜੁਰਮਾਨੇ

ਉਹਨਾਂ ਦੱਸਿਆ ਕਿ ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਵੱਲੋ ਸ਼ਹਿਰ ਵਿੰਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਨਜਾਇਜ ਤੌਰ ਤੇ ਪਾਏ ਗਏ ਕੁਨੈਕਸ਼ਨਾਂ ਦੇ ਮਾਲਕਾਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਲੈਣ ਸਬੰਧੀ ਜਾਣਕਾਰੀ ਲੈਣ ਲਈ ਨਗਰ ਨਿਗਮ ਦੇ ਦਫਤਰ ਦੇ ਕਮਰਾ ਨੰਬਰ-1 ਵਿੱਚ ਸੰਪਰਕ ਕੀਤਾ ਜਾਵੇ ਜਾਂ ਫ਼ੋਨ ਨੰਬਰ-01882-220322 ਤੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here