
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਬੱਚਿਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।

ਐਨ.ਐਸ.ਐਸ. ਦੇ ਇੰਚਾਰਜ ਡਾ. ਪਰਮਿੰਦਰ ਕੌਰ ਸੈਣੀ ਵਲੋਂ ਵਿਸ਼ਵ ਏਡਜ਼ ਦਿਵਸ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਏਡਜ਼ ਦੇ ਕਾਰਨਾਂ ਅਤੇ ਇਸ ਤੋਂ ਬਚਾਅ ਬਾਰੇ ਵੀ ਦੱਸਿਆ ਗਿਆ। ਉਹਨਾਂ ਕਿਹਾ ਕਿ ਏਡਜ਼ ਦੇ ਮਰੀਜ਼ਾਂ ਪ੍ਰਤੀ ਸਾਡੀ ਭਾਵਨਾ ਸਹੀ ਹੋਣੀ ਚਾਹੀਦੀ ਹੈ ਅਤੇ ਕਿਸੇ ਤਰਾਂ ਦਾ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ ਹੈ। ਇਸ ਮੌਕੇ ਰਛਪਾਲ ਸਿੰਘ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਪ੍ਰੋ: ਸੰਦੀਪ ਕੌਰ, ਮੈਡਮ ਹਰਜੀਤ ਕੌਰ ਅਤੇ ਜਸਵਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।












