ਕੌਮੀ ਲੋਕ ਅਦਾਲਤ ਦੌਰਾਨ 1101 ਕੇਸਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ

Advertisements

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਚੇਅਰਪਰਸਨ ਅਤੇ ਜ਼ਿਲਾ ਤੇ ਸੈਸ਼ਨਜ਼ ਜੱਜ ਅਮਰਜੋਤ ਭੱਟੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ 13 ਲੋਕ ਅਦਾਲਤ ਦੇ ਬੈਂਚ, ਗੜਸ਼ੰਕਰ ਅਤੇ ਮੁਕੇਰੀਆਂ ਵਿਖੇ 2-2 ਬੈਂਚ ਅਤੇ ਦਸੂਹਾ ਵਿਖੇ 4 ਬੈਂਚ ਦਾ ਗਠਨ ਕੀਤਾ ਗਿਆ। ਇਸ ਦੌਰਾਨ ਇਸ ਲੋਕ ਅਦਾਲਤ ਵਿੱਚ ਕਰੀਮਨਲ ਕੰਪਾਊਂਡ ਓਫੈਂਸ, ਐਨ.ਆਈ.ਐਕਟ ਕੇਸ ਅੰਡਰ ਸੈਕਸ਼ਨ 138, (ਪੈਡਿੰਗ ਐਂਡ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਐਂਡ ਲੇਬਰ ਡਿਸਪਿਉਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਬਿਜਲੀ ਤੇ ਪਾਣੀ ਬਿੱਲਾਂ (ਐਕਸਕਲਿਉਡਿੰਗ ਨਾਨ-ਕੰਪਾਉਂਡਏਬਲ), ਮੈਟਰੀਮੋਨੀਅਲ ਡਿਸਪਿਉਟਜ਼, ਅਦਰ ਸਿਵਲ ਡਿਸਪਿਉਟਸ ਦਾ ਨਿਪਟਾਰਾ ਕੀਤਾ ਗਿਆ।

ਜ਼ਿਲਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1833 ਕੇਸਾਂ ਦੀ ਸੁਣਵਾਈ ਹੋਈ ਅਤੇ 1101 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 129754234.30 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਹਨਾਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here