Tuesday, November 10, 2026
Home Hoshiarpur ਅਮਰੀਕਾ ਵਿੱਚ ਹੋਏ ਸੜਕ ਹਾਦਸੇ ਵਿੱਚ ਪਿੰਡ ਡੁਮਾਣਾ ਦੇ ਨੌਜਵਾਨ ਦੀ ਹੋਈ...

ਅਮਰੀਕਾ ਵਿੱਚ ਹੋਏ ਸੜਕ ਹਾਦਸੇ ਵਿੱਚ ਪਿੰਡ ਡੁਮਾਣਾ ਦੇ ਨੌਜਵਾਨ ਦੀ ਹੋਈ ਮੌਤ

america

ਟਾਂਡਾ (ਦ ਸਟੈਲਰ ਨਿਊਜ਼)। ਅੱਜ ਸਵੇਰੇ ਅਮਰੀਕਾ ਦੇ ਸਿਆਟਲ ਵਿੱਚ ਹੋਏ ਸੜਕ ਹਾਦਸੇ ਵਿੱਚ  ਪਿੰਡ ਡੁਮਾਣਾ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਿਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ  ਜੋਗਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਮ੍ਰਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।  ਨੌਜਵਾਨ ਦੇ ਪਰਵਾਰ ਨੂੰ ਅੱਜ ਸਵੇਰੇ ਇਹ ਬੇਹੱਦ ਦੁਖਦ ਸੂਚਨਾ ਮਿਲੀ ਤਾਂ  ਪਿੰਡ ਵਿੱਚ  ਮਾਤਮ ਛਾ ਗਿਆ।  ਮ੍ਰਿਤਿਕ ਦੇ ਚਾਚਾ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਅਮਰੀਕਾ ਤੋਂ ਮਿਲੀ ਸੂਚਨਾ ਮੁਤਾਬਿਕ ਹਾਦਸਾ ਅੱਜ ਸਵੇਰੇ ਉਸ ਸਮੇ ਵਾਪਰਿਆ ਜਦੋ ਲੱਖਾ ਆਪਣੇ ਟਰਾਲੇ ਨੂੰ ਸੜਕ ਕਿਨਾਰੇ ਪਾਰਕ ਕਰਕੇ ਲਾਈਟਾਂ ਚੈੱਕ ਕਰ ਰਿਹਾ ਸੀ।

Advertisements

ਪਿੱਛੋਂ ਕਿਸੇ ਵਾਹਨ ਨੇ ਉਸ ਵਿੱਚ ਆਕੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਤ ਹੋ ਗਈ। ਲੱਖਾ ਨੇ ਅਮਰੀਕਾ ਵਿੱਚ 2014 ਰੌਨੀ ਸਿੰਘ ਨਾਲ ਵਿਆਹ ਕਰਵਾਇਆ ਸੀ ਅਤੇ ਉਸਦੇ ਦੋ ਬੱਚੇ ਹਨ ਅਤੇ ਉਹ 11 ਸਾਲ ਬਾਅਦ ਲੋਹੜੀ ਤੇ ਪਿੰਡ ਆਉਣਾ ਵਾਲਾ ਸੀ। ਲੱਖਾ ਦੀ ਮਾਤਾ ਬਲਵਿੰਦਰ ਕੌਰ ਅਤੇ ਭੈਣਾਂ ਨੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ ਉਹਨਾਂ  ਹਾਦਸੇ ਨੇ ਉਨਾਂ ਦੀ ਦੁਨੀਆਂ ਉਜਾੜ ਦਿੱਤੀ ਹੈ।

LEAVE A REPLY

Please enter your comment!
Please enter your name here