ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਪਲੇਸਮੈਂਟ ਕੈਂਪ 20 ਦਸੰਬਰ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਪਹਿਲੀ ਮੰਜ਼ਿਲ ਐਮ.ਐਸ.ਡੀ.ਸੀ. ਬਿਲਡਿੰਗ, ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ) ਹੁਸ਼ਿਆਰਪੁਰ ਵਿਖੇ 20 ਦਸੰਬਰ ਨੂੰ ਸਵੇਰੇ 11 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਕੋਕਾ ਕੋਲਾ ਕੰਪਨੀ ਹੁਸ਼ਿਆਰਪੁਰ ਵਲੋਂ ਸੇਲਜ਼, ਹੈਲਪਰ ਅਤੇ ਟਰੱਕ ਡਰਾਈਵਰ ਲਈ ਯੋਗ ਨੌਜਵਾਨਾਂ ਦੀ ਇੰਟਰਵਿਊ ਲਈ ਜਾਵੇਗੀ।

Advertisements

ਉਹਨਾਂ ਦੱਸਿਆ ਕਿ ਘੱਟ ਤੋਂ ਘੱਟ ਦਸਵੀਂ ਪਾਸ ਯੋਗਤਾ ਵਾਲੇ ਪ੍ਰਾਰਥੀ, ਜਿਹਨਾਂ ਦੀ ਉਮਰ 18 ਤੋਂ 35 ਸਾਲ ਹੋਵੇ, ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਉਮੀਦਵਾਰ ਯੋਗਤਾ ਦੇ ਸਾਰੇ ਦਸਤਾਵੇਜ਼, ਹੈਵੀ ਡਰਾਈਵਿੰਗ ਲਾਈਸੈਂਸ ਸਮੇਤ ਹੋਰ ਕੋਈ ਯੋਗਤਾ ਜਾਂ ਤਜ਼ਰਬੇ ਆਦਿ ਦੇ ਦਸਤਾਵੇਜ਼ ਵੀ ਨਾਲ ਲਿਆਉਣੇ ਯਕੀਨੀ ਬਣਾਉਣ।

LEAVE A REPLY

Please enter your comment!
Please enter your name here