ਕੈਬਨਿਟ ਮੰਤਰੀ ਅਰੋੜਾ ਨੇ ਵਾਰਡ ਨੰਬਰ 11 ਵਿਖੇ ਸੀਵਰੇਜ ਪਾਇਪ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕਰਕੇ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ। ਉਹ ਵਾਰਡ ਨੰਬਰ 11, ਸਿਵਲ ਲਾਈਨ ਵਿਖੇ ਸੀਵਰੇਜ ਪਾਇਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।
ਸ੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ 100 ਫੀਸਦੀ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਸਹੂਲਤ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ ਕੇ ਹੁਸ਼ਿਆਰਪੁਰ ਦੀ ਨੁਹਾਰ ਬਦਲੀ ਜਾਵੇਗੀ।

Advertisements

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ ‘ਤੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਵਿਕਾਸ ਪੱਖੋਂ ਕੋਈ ਕਮੀ ਬਾਕੀ ਨਾ ਰਹੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਉਹਨਾਂ ਯੋਗ ਵਿਅਕਤੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ, ਜਿਨਾਂ ਨੇ ਅਜੇ ਤੱਕ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਪ੍ਰਾਪਤ ਨਹੀਂ ਕੀਤਾ।

ਕੈਬਨਿਟ ਮੰਤਰੀ ਅਰੋੜਾ ਨੇ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਵਿਅਕਤੀਆਂ ਨੂੰ ਅਜੇ ਤੱਕ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਨਹੀਂ ਮਿਲਿਆ, ਉਹ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਸ਼ਿਰਕਤ ਕਰਕੇ ਸਬੰਧਤ ਸਕੀਮ ਦਾ ਲਾਹਾ ਲੈ ਸਕਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਤੰਦਰੁਸਤ ਸਿਹਤ ਅਤੇ ਉਸਾਰੂ ਮਾਹੌਲ ਦੇਣ ਲਈ ਮਿਸ਼ਨ ਤੰਦਰੁਸਤ ਪੰਜਾਬ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਜਿਥੇ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਦੀ ਵੱਡੇ ਪੱਧਰ ‘ਤੇ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਪੰਚਾਇਤਾਂ ਦੀ ਪਹਿਲਕਦਮੀ ਸਦਕਾ ਪਿੰਡਾਂ ਨੂੰ ਡਰੱਗ ਫਰੀ ਵੀ ਘੋਸ਼ਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਵੀ ਕੱਸਿਆ ਗਿਆ ਹੈ। ਇਸ ਮੌਕੇ ‘ਤੇ ਕੌਂਸਲਰ ਰਣਜੀਤਾ ਚੌਧਰੀ ਤੋਂ ਇਲਾਵਾ ਮਨੋਜ ਕਪੂਰ, ਰਾਕੇਸ਼ ਸੇਠ, ਨਿਰਮਲ ਸਿੰਘ, ਮਾਸਟਰ ਬਾਲਕ੍ਰਿਸ਼ਨ,  ਛਾਬੜਾ, ਗੁਰਚੇਤਨ ਸਿੰਘ, ਵਿਜੇ ਕੁਮਾਰ, ਰਣਜੀਤ ਸਿੰਘ, ਪ੍ਰੋਮਿਲਾ, ਉਰਮਿਲਾ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here