10ਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤਫੇਰੀਆਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਅਸਲਾਮਾਬਾਦ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰਜਿੰਦਰ ਸਿੰਘ ਵਿਰਦੀ ਪ੍ਰਧਾਨ ਦੀ ਦੇਖ-ਰੇਖ ਹੇਠ ਪ੍ਰਭਾਤਫੇਰੀਆਂ ਆਰੰਭ ਹੋ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਪ੍ਰਭਾਤਫੇਰੀਆਂ 31 ਦਸੰਬਰ ਤੱਕ ਜਾਰੀ ਰਹਿਣਗੀਆਂ। ਅੱਜ ਦੀ ਪ੍ਰਭਾਤਫੇਰੀ ਭਾਈ ਜੋਗਿੰਦਰ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੁਲਾਈ ਗਈ।

Advertisements

ਇਸ ਮੌਕੇ ਸਜਾਏ ਗਏ ਦੀਵਾਨ ਵਿੱਚ ਹੇਠ ਡਾ.ਪਰਮਜੀਤ ਸਿੰਘ,ਭਾਈ ਗੁਰਪ੍ਰੀਤ ਸਿੰਘ, ਭਾਈ ਚੜ•ਤ ਸਿੰਘ, ਭਾਈ ਬਲਜੀਤ ਸਿੰਘ ਹਜ਼ੂਰੀ ਰਾਗੀ, ਬੀਬੀ ਬਲਵੀਰ ਕੌਰ,ਬੀਬੀ ਅਮਰਜੀਤ ਕੌਰ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਭਾਈ ਸਤਪਾਲ ਸਿੰਘ ਨੇ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੀਵਣ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ।

ਇਸ ਮੌਕੇ ਹਰਜਿੰਦਰ ਸਿੰਘ ਵਿਰਦੀ ਪ੍ਰਧਾਨ, ਜੋਗਿੰਦਰ ਸਿੰਘ ਜਨਰਲ ਸੱਕਤਰ, ਖਜ਼ਾਨਚੀ ਬਲਵੰਤ ਸਿੰਘ, ਸਲਾਹਕਾਰ ਅਜੀਤ ਸਿੰਘ ਝਿੱਕਾ, ਸਤਨਾਮ ਸਿੰਘ ਸੈਣੀ, ਡਾ.ਪਰਮਜੀਤ ਸਿੰਘ, ਗੁਰਚਰਨ ਸਿੰਘ, ਗੁਲਜੀਤ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ, ਬੀਬੀ ਹਰਭਜਨ ਕੌਰ, ਰਣਜੀਤ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਰਛਪਾਲ ਕੌਰ, ਸਰਬਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ। ਹਰਜਿੰਦਰ ਸਿੰਘ ਵਿਰਦੀ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here