ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਣ ਲਈ ਗੜਸ਼ੰਕਰ, ਮਾਹਿਲਪੁਰ ਅਤੇ ਭੂੰਗਾ ਵਿਖੇ ਲੱਗਣਗੇ ਪਲੇਸਮੈਂਟ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਰਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਿਊਰੋ ਵਲੋਂ ਜ਼ਿਲੇ ਦੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (ਬੀ.ਡੀ.ਪੀ.ਓਜ਼)  ਦੇ ਦਫ਼ਤਰਾਂ ਵਿੱਚ 30 ਦਸੰਬਰ ਤੱਕ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਜਿਨਾਂ ਵਿੱਚ ਨੌਜਵਾਨ ਵੱਧ ਚੜ ਕੇ ਹਿੱਸਾ ਲੈ ਰਹੇ ਹਨ।

Advertisements

-ਪਲੇਸਮੈਂਟ ਕੈਂਪਾਂ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ ਨੌਜਵਾਨ

ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਨੇ ਦੱਸਿਆ ਕਿ ਇਨਾਂ ਪਲੇਸਮੈਂਟ ਕੈਂਪਾਂ ਵਿੱਚ ਐਸ.ਆਈ.ਐਸ. ਸਕਿਓਰਿਟੀ ਕੰਪਨੀ ਵਲੋਂ ਸਕਿਓਰਿਟੀ ਗਾਰਡ ਦੀ ਭਰਤੀ ਲਈ ਇੰਟਰਵਿਊ ਲਈ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ 7 ਬੀ.ਡੀ.ਪੀ.ਓਜ਼ ਦਫ਼ਤਰਾਂ ਵਿੱਚ ਪਲੇਸਮੈਂਟ ਕੈਂਪ ਲੱਗ ਚੁੱਕੇ ਹਨ, ਜਦਕਿ ਬੀ.ਡੀ.ਪੀ.ਓ. ਦਫ਼ਤਰ ਗੜਸ਼ੰਕਰ ਵਿਖੇ 26 ਦਸੰਬਰ ਨੂੰ, ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿਖੇ 27 ਦਸੰਬਰ ਨੂੰ ਅਤੇ ਬੀ.ਡੀ.ਪੀ.ਓ. ਦਫ਼ਤਰ ਭੂੰਗਾ ਵਿਖੇ 30 ਦਸੰਬਰ ਨੂੰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਉਮੀਦਵਾਰ ਦਾ ਕੱਦ ਘੱਟੋ-ਘੱਟ 5 ਫੁੱਟ 6 ਇੰਚ ਅਤੇ ਵਿਦਿਅਕ ਯੋਗਤਾ 10ਵੀਂ ਪਾਸ ਹੋਣਾ ਲਾਜ਼ਮੀ ਹੈ। ਉਨਾਂ ਕਿਹਾ ਕਿ ਉਮੀਦਵਾਰ ਦੀ ਉਮਰ 20 ਸਾਲ ਤੋਂ ਲੈ ਕੇ 37 ਸਾਲ ਤੱਕ ਹੋਣੀ ਚਾਹੀਦੀ ਹੈ। ਇੰਟਰਵਿਊ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਆਪਣੇ ਨਾਲ 10ਵੀਂ ਦਾ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਦੋ ਪਾਸਪੋਰਟ ਸਾਈਜ਼ ਫੋਟੋ ਜ਼ਰੂਰ ਲਿਆਉਣ।

LEAVE A REPLY

Please enter your comment!
Please enter your name here