ਤਹਿਬਜ਼ਾਰੀ ਟੀਮ ਨੇ ਪਾਬੰਦੀਸ਼ੁਦਾ ਲਿਫ਼ਾਫ਼ੇ ਕਬਜੇ ਵਿੱਚ ਲੈ ਕੇ 30 ਦੁਕਾਨਦਾਰਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਤੇ ਰੋਕ ਲਗਾਉਣ ਲਈ ਨਗਰ ਨਿਗਮ ਦੀ ਟੀਮ ਵੱਲੋਂ  ਚਲਾਈ ਜਾ ਰਹੀ ਮੁਹਿੰਮ ਤਹਿਤ ਸੁਪਰਡੈਂਟ ਸੁਆਮੀ ਸਿੰਘ ਦੀ ਅਗਵਾਈ ਹੇਠ ਤਹਿਬਜ਼ਾਰੀ ਟੀਮ ਜਿਸ ਵਿੱਚ ਇੰਸਪੈਕਟਰ ਸੰਜੀਵ ਅਰੋੜਾ, ਸਤਨਾਮ ਸਿੰਘ, ਹਰੀਸ਼ ਅਗਰਵਾਲ, ਬਲਵਿੰਦਰ ਗਾਂਧੀ, ਲਵਦੀਪ ਸਿੰਘ, ਹਰਵਿੰਦਰ ਸਿੰਘ, ਯਤੀਸ਼ ਅੱਗਰਵਾਲ, ਮਹਿੰਦਰ ਮੰਨੀ ਅਤੇ ਪਰਦੀਪ ਕੁਮਾਰ ਸ਼ਾਮਲ ਸਨ, ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕਰਕੇ ਇਕ ਹਫ਼ਤੇ ਵਿੱਚ ਪਾਬੰਦੀਸ਼ੁਦਾ ਪਲਾਸਟਿਕ ਲਫ਼ਾਫ਼ੇ ਕਬਜ਼ੇ ਵਿੱਚ ਲਏ ਅਤੇ 30 ਚਲਾਨ ਵੀ ਕੱਟੇ।

Advertisements

ਕਮਿਸ਼ਨਰ ਨਗਰ ਨਿਗਮ ਨੇ ਹੋਰ ਦੱਸਿਆ ਕਿ ਨਗਰ ਨਿਗਮ ਦੀ ਟੀਮ ਵਲੋਂ ਰੋਜਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਲਫ਼ਾਫਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਅਦਾਲਤ ਵਿੱਚ ਭੇਜੇ ਜਾਣਗੇ।

LEAVE A REPLY

Please enter your comment!
Please enter your name here