ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਤੋਂ ਪ੍ਰਭਾਤਫੇਰੀਆਂ ਆਰੰਭ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਾਹਿਬ-ਏ-ਕਮਾਲ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ-ਪੀਰੀ ਸੇਵਾ ਸਿਮਰਨ ਕਲੱਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ ਪ੍ਰਭਾਤਫੇਰੀਆਂ ਆਰੰਭ ਹੋ ਗਈਆਂ।

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫ਼ੇਅਰ ਸੁਸਾਇਟੀ ਹੁਸ਼ਿਆਰਪੁਰ ਅਤੇ ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਸੰਗਤਾਂ ਪ੍ਰਭਾਤਫੇਰੀ ਆਰੰਭ ਕਰਕੇ ‘ਚਮਕਾਰੇ ਪੈਂਦੇ ਚੱਕਰਾਂ ਦੇ ਜਦੋਂ ਗੁਰੂ ਗੋਬਿੰਦ ਸਿੰਘ ਆਏ’ ‘ਮਾਤਾ ਗੁਜਰੀ ਵਰਗੀ ਮਾਂ ਮਿਲ ਜਾਏ, ਆਨੰਦਪੁਰ ਵਰਗੀ ਥਾਂ ਮਿਲ ਜਾਏ’, ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਅਤੇ ਹੋਰ ਧਾਰਮਿਕ ਗੀਤਾਂ ਅਤੇ ਸ਼ਬਦ ਗੁਰਬਾਣੀ ਦੇ ਗਾਇਨ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਣਗਾਨ ਕਰਦੀਆਂ ਹੋਈਆਂ ਸੰਗਤਾਂ ਮੁੱਹਲਾ ਟਿੱਬਾ ਸਾਹਿਬ, ਸੁਭਾਸ਼ ਨਗਰ, ਦਸ਼ਮੇਸ਼ ਨਗਰ, ਆਦਰਸ਼ ਨਗਰ, ਟੈਗੋਰ ਨਗਰ, ਗੋਕਲ ਨਗਰ, ਮਿਲਾਪ ਨਗਰ, ਲਾਭ ਨਗਰ, ਪ੍ਰੀਤਮ ਨਗਰ ਆਦਿ ਆਬਾਦੀ ਵਿੱਚੋਂ ਗੁਜ਼ਰਦੀਆਂ ਹੋਇਆਂ ਗੁਰਵਿੰਦਰ ਸਿੰਘ ਰੀਹਲ ਦੇ ਗ੍ਰਹਿ ਮੁਹੱਲਾ ਰੂਪ ਨਗਰ ਵਿਖੇ ਪਹੁੰਚੀ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ ਸਜਾਏ ਧਾਰਮਿਕ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਵੱਲੋਂ ਧੁਰ ਕੀ ਬਾਣੀ ਦਾ ਰਸ ਭਿੰਨਾ ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਜਿਸ ਉਪਰੰਤ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਚਾਰਕ ਭਾਈ ਨਛੱਤਰ ਸਿੰਘ ਵੱਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਲਾਡਲੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨਾਲ ਭਰਪੂਰ ਲੜੀਵਾਰ ਸ਼ਹੀਦੀ ਗਾਥਾ ਦੀ ਸੰਗਤਾਂ ਨਾਲ ਸਾਂਝ ਪਾਈ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਜਸਪਾਲ ਸਿੰਘ ਕਲਸੀ, ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ, ਸਰਬਜੀਤ ਸਿੰਘ ਬਡਵਾਲ, ਗੁਰਦੇਵ ਸਿੰਘ ਮੰਡੀ ਬੋਰਡ, ਮਲਕੀਤ ਸਿੰਘ ਬਬਲਾ, ਇਕਬਾਲ ਸਿੰਘ ਭਾਰਜ, ਗੁਰਚਰਨ ਸਿੰਘ ਗਰੇਵਾਲ, ਬੀਬੀ ਗੁਰਦੀਪ ਕੌਰ ਰੇਲਵੇ ਵਾਲੇ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਹਰਦੀਪ ਕੌਰ, ਬੀਬੀ ਗੁਰਮੀਤ ਕੌਰ, ਮਨਜੀਤ ਕੌਰ ਪਲਾਹਾ, ਬੀਬੀ ਜਸਵੀਰ ਕੌਰ ਚੀਮਾ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ। ਉਪਰੰਤ ਗੁਰੂ ਕਾ ਲੰਗਰ ਅੱਤੁਟ ਵਰਤਾਇਆ ਗਿਆ।

LEAVE A REPLY

Please enter your comment!
Please enter your name here