ਡੀ.ਈ.ਓ. ਲੇਹਲ ਨੇ ਕੋਰਸ ਪੂਰਾ ਕਰਨ ਵਾਲੀਆਂ ਸਿੱਖਿਆਰਣਾਂ ਨੂੰ ਵੰਡੇ ਸਰਟੀਫਿਕੇਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਡਾ. ਬੀ.ਆਰ. ਅੰਬੇਡਕਰ ਪੀਪਲ ਐਜੂਕੇਸ਼ਨ ਐਾਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਲੜਕੀਆਂ ਨੂੰ  ਸਵੈ-ਰੁਜ਼ਗਾਰ ਸਬੰਧੀ ਪ੍ਰੇਰਿਤ ਕਰਨ ਲਈ ਵੱਖ-ਵੱਖ ਕੋਰਸਾਂ ‘ਚ ਟ੍ਰੇਨਿੰਗ ਦੇਣ ਲਈ ਪਿੰਡ ਬੋਹਣ ਦੇ ਅੰਬੇਡਕਰ ਹਾਲ ‘ਚ ਕਰਵਾਏ ਜਾ ਰਹੇ ਸਿਲਾਈ, ਕਟਾਈ, ਕਢਾਈ ਅਤੇ ਕੰਪਿਊਟਰ ਦਾ 6 ਮਹੀਨੇ ਦਾ ਕੋਰਸ ਕਰਨ ਵਾਲੀਆਂ 37 ਸਿੱਖਿਆਰਣਾਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਜਿਲਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਤੇ ਉਹਨਾਂ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ। ਇਸ ਮੌਕੇ ਸਿੱਖਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Advertisements

ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਮੋਹਨ ਸਿੰਘ ਲੇਹਲ ਨੇ ਕਿਹਾ ਕਿ ਸਾਨੂੰ ਸਭਨਾਂ ਨੂੰ ਡਾ: ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਹਨਾਂ  ਸਿੱਖਿਆਰਥਣਾਂ ਨੂੰ ਆਪਣ-ਆਪਣੇ ਖੇਤਰ ‘ਚ ਜਾ ਕੇ ਮਿਹਨਤ ਕਰਕੇ ਪੈਰਾਂ ‘ਤੇ ਖੜੇ ਹੋਣ ਲਈ ਵੀ ਪ੍ਰੇਰਿਆ। ਉਹਨਾਂ ਮਹਿੰਦਰ ਸਿੰਘ ਧਾਮੀ ਕਨਵੀਨਰ ਅਤੇ ਪ੍ਰਵਾਸੀ ਭਾਰਤੀਆਂ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਜਿਸ ਤਹਿਤ ਲੋੜਵੰਦ ਲੜਕੇ ਅਤੇ ਲੜਕੀਆਂ ਨੂੰ ਟ੍ਰੇਨਿੰਗ ਦੇ ਕੇ ਪੈਰਾਂ ‘ਤੇ ਖੜਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰੋ: ਬਲਦੇਵ ਸਿੰਘ, ਪ੍ਰਿੰਸੀਪਲ ਸ਼ਿਵ ਸਿੰਘ, ਜਨਰਲ ਸਕੱਤਰ ਟੀ.ਆਰ. ਬੰਗੜ, ਸੁੱਚਾ ਸਿੰਘ, ਸੰਤੋਖ ਸਿੰਘ, ਸਰਪੰਚ ਸਤਪਾਲ ਸਿੰਘ, ਗੁਰਮੀਤ ਸਿੰਘ ਬੋਦਲ, ਤਰਸੇਮ, ਇੰਦਰਜੀਤ ਕੌਰ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here