ਗੁਰਮੇਲ ਸਿੰਘ ਤੇ ਸ਼ਬਨਮ ਰਾਣੀ ਨੇ ਲਿਆ ਅੱਖਾਂ ਦਾਨ ਕਰਨ ਦਾ ਪ੍ਰਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿੰਡ ਦਾਲਮਵਾਲ ਡਾਕਖਾਨਾ ਬੁੱਲੋਵਾਲ ਜਿਲਾ ਹੁਸ਼ਿਆਰਪੁਰ ਦੇ ਵਸਨੀਕ ਮਾਸਟਰ ਗੁਰਮੇਲ ਸਿੰਘ ਅਤੇ ਉਹਨਾਂ ਦੀ ਪਤਨੀ ਸ਼ਬਨਮ ਰਾਣੀ ਨੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਦਫਤਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਆਪਣੇ ਨੇਤਰਦਾਨ ਕਰਨ ਦਾ ਪ੍ਰਣ ਲਿਆ।
ਦੋਵੇ ਅਧਿਆਪਕ ਪਤੀ-ਪਤਨੀ ਨੇ ਇਹ ਪ੍ਰਣ ਵੀ ਕੀਤਾ ਕਿ ਉਹ ਹੋਰਨਾਂ ਲੋਕਾਂ ਨੂੰ ਵੀ ਨੇਤਰਦਾਨ ਕਰਨ ਲਈ ਉਤਸ਼ਾਹਿਤ ਕਰਣਗੇ ਤਾਂ ਜੋ ਭਾਰਤ ਵਿੱਚ ਨੇਤਰਹੀਣ ਲੋਕਾਂ ਦੀ ਗਿਣਤੀ ਘਟਾਈ ਜਾ ਸਕੇ। ਸੰਸਥਾ ਦੇ ਪ੍ਰਧਾਨ ਪ੍ਰੋ.ਬਹਾਦਰ ਸਿੰਘ ਸੁਨੇਤ, ਸਕੱਤਰ ਇੰਜ ਜਸਵੀਰ ਸਿੰਘ, ਸ.ਕਰਮਜੀਤ ਸਿੰਘ ਨੇ ਦੋਵੇ ਅਧਿਆਪਕ ਪਤੀ-ਪਤਨੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here