ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਵਿਖੇ ਗੁਰਮਤਿ ਸਮਾਗਮ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਸਾਹਿਬ-ਏ-ਕਮਾਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸੰਬੰਧੀ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ-ਪੀਰੀ ਸੇਵਾ ਸਿਮਰਨ ਕਲੱਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਵਿਸ਼ੇਸ਼ ਕੀਰਤਨ ਦੀਵਾਨ ਵਿੱਚ ਭਾਈ ਹਰਭਜਨ ਸਿੰਘ ਸੋਤਲਾ, ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ, ਭਾਈ ਸਰਬਜੀਤ ਸਿੰਘ ਖਡੂਰ ਸਾਹਿਬ, ਕਾਕਾ ਜਸਕਰਨ ਸਿੰਘ, ਕਾਕਾ ਸੁਖਪ੍ਰੀਤ ਸਿੰਘ, ਕਾਕਾ ਕਮਲਜੋਤ ਸਿੰਘ, ਬੇਬੀ ਪ੍ਰੇਮਜੋਤ ਕੌਰ ਆਦਿ ਜਥਿਆਂ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਇਸ ਤੋਂ ਇਲਾਵਾ ਕਾਕਾ ਅਨਮੋਲ ਸਿੰਘ ਨੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਜੀਵਣ ਸੰਬੰਧੀ ਕਵਿਤਾ ਗਾਇਨ ਕੀਤੀ।

Advertisements

ਸਮਾਗਮ ਦੌਰਾਨ ਪ੍ਰਭਾਤਫੇਰੀਆਂ ਵਿੱਚ ਸੇਵਾ ਕਰਨ ਵਾਲੇ ਬੱਚਿਆਂ ਅਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ ਨਾਲ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਸਰਬਜੀਤ ਸਿੰਘ ਬਡਵਾਲ, ਹਰਿੰਦਰ ਸਿੰਘ ਨਿੱਜਰ ਕੈਨੇਡਾ, ਅਵਤਾਰ ਸਿੰਘ ਜੌਹਲ ਕੌਂਸਲਰ, ਕਮਲਜੀਤ ਸਿੰਘ ਭੂਪਾ,ਕੁਲਵਿੰਦਰ ਸਿੰਘ ਸਤੌਰ,ਕੁਲਵਿੰਦਰ ਸਿੰਘ ਚਾਵਲਾ, ਡਾ. ਸਰਵਣ ਸਿੰਘ,ਐਡਵੋਕੇਟ ਜਸਪਾਲ ਸਿੰਘ, ਗੁਰਬਚਨ ਸਿੰਘ ਚੀਮਾ, ਮਨਮੋਹਨ ਸਿੰਘ ਛੱਤਵਾਲ, ਗੁਰਦੇਵ ਸਿੰਘ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਗੁਰਮੀਤ ਕੌਰ, ਬੀਬੀ ਗੁਰਦੀਪ ਕੌਰ, ਬੀਬੀ ਸਤਨਾਮ ਕੌਰ, ਬੀਬੀ ਹਰਦੀਪ ਕੌਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ। ਮੰਚ ਸੰਚਾਲਨ ਗੁਰਬਿੰਦਰ ਸਿੰਘ ਪਲਾਹਾ ਨੇ ਕੀਤਾ ਅਤੇ ਜਸਵਿੰਦਰ ਸਿੰਘ ਪਰਮਾਰ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਚਾਹ ਪਕੌੜਿਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here