ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਵਿੱਚ ਅੰਬ ਦੇ ਹਰੇ ਦਰੱਖਤਾਂ ਨੂੰ ਕੱਟਣ ‘ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਸ਼ਿਆਰਪੁਰ ਜ਼ਿਲੇ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿੱਚ ਹਰੇ ਅੰਬ ਦੇ ਦਰੱਖਤਾਂ ਨੂੰ ਕੱਟਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ।

Advertisements

ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲਾ ਹੁਸ਼ਿਆਰਪੁਰ ਵਿੱਚ ਕਿਸੇ ਵੀ ਜਗਾ ‘ਤੇ ਹਰੇ ਅੰਬਾਂ ਦੇ ਦਰੱਖਤਾਂ ਨੂੰ ਕੱਟਣਾਂ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਹ ਹੁਕਮ 23 ਫਰਵਰੀ 2020 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here