Wednesday, October 7, 2026
Home Education 9ਵੀਂ ਜਮਾਤ ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਂਟਰੀ ਚੋਣ ਪ੍ਰੀਖਿਆ 8...

9ਵੀਂ ਜਮਾਤ ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਂਟਰੀ ਚੋਣ ਪ੍ਰੀਖਿਆ 8 ਫਰਵਰੀ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਨੌਵੀਂ ਜਮਾਤ ਦੀਆਂ ਖਾਲੀ ਸੀਟਾਂ ਭਰਨ ਲਈ ਲੇਟਰਲ ਐਂਟਰੀ ਚੋਣ ਪ੍ਰੀਖਿਆ (2019-20)  8 ਫਰਵਰੀ 2020 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਹੋਵੇਗੀ।

Advertisements

ਇਹ ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ-2020 ਲਈ ਆਨਲਾਈਨ ਫਾਰਮ ਭਰੇ ਹਨ, ਉਹ ਵਿਦਿਆਰਥੀ ਆਪਣਾ ਪ੍ਰੀਖਿਆ ਪ੍ਰਵੇਸ਼ ਪੱਤਰ ਨਵੋਦਿਆਂ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.nvsadmissionclassline.in or www.navodaya.gov.in ‘ਤੇ ਦਿੱਤੇ ਗਏ ਲਿੰਕ ਤੋਂ ਆਪਣਾ ਰਜਿਸਟਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ, ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲਾ ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 94176-19578 ਅਤੇ 94636-46719 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here