ਅਧਿਆਪਕ ਯੋਗਤਾ ਟੈਸਟ 19 ਜਨਵਰੀ ਨੂੰ, ਜ਼ਿਲੇ ‘ਚ ਬਣਾਏ ਗਏ ਹਨ 11 ਪ੍ਰੀਖਿਆ ਕੇਂਦਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਅਧਿਆਪਕ ਯੋਗਤਾ ਟੈਸਟ 19 ਜਨਵਰੀ ਨੂੰ ਸਵੇਰੇ 10 ਵਜੇ ਤੋਂ 5 ਵਜੇ ਤੱਕ ਸਵੇਰੇ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਲਿਆ ਜਾ ਰਿਹਾ ਹੈ। ਇਸ ਪ੍ਰੀਖਿਆ ਲਈ ਹੁਸ਼ਿਆਰਪੁਰ ਜ਼ਿਲੇ ਵਿੱਚ 11 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਇਹ ਪ੍ਰੀਖਿਆ ਸੁਖਾਵੇਂ ਮਾਹੌਲ ਵਿੱਚ ਕਰਵਾਉਣ ਲਈ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Advertisements

-ਜ਼ਿਲਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਜ਼ਿਲਾ ਮੈਜਿਸਟਰੇਟ ਵਲੋਂ ਇਹ ਹੁਕਮ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲਾਗੂ ਕੀਤਾ ਗਿਆ ਹੈ।

ਉਧਰ ਜਿਹੜੇ 11 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਉਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ, ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼੍ਰੀਮਤੀ ਪਾਰਵਤੀ ਦੇਵੀ ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਐਸ.ਟੀ.ਸੋਲਜ਼ਰ ਡਿਵਾਇਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਐਸ.ਡੀ. ਕਾਲਜੀਏਟ ਪੀ.ਟੀ. ਅਮ੍ਰਿਤ ਆਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਸਰਕਾਰੀ ਕਾਲਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਅਤੇ ਐਸ.ਜੀ.ਐਚ.ਆਰ. ਐਸ. ਕਾਲਜੀਏਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਚੱਬੇਵਾਲ ਸ਼ਾਮਲ ਹਨ।

LEAVE A REPLY

Please enter your comment!
Please enter your name here